ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਐਸਏਐਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਦਸਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪਰੈਲ ਤੋਂ 6 ਮਈ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪਰੈਲ ਤੋਂ 9 ਮਈ 2023 ਤੱਕ ਕਰਵਾਈਆਂ ਜਾਣਗੀਆਂ। ਉੱਪ ਸਕੱਤਰ ਮਨਮੀਤ ਕੌਰ ਭੱਠਲ ਨੇ ਆਖਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਉਪਲਬੱਧ ਹਨ।

Add a Comment

Your email address will not be published. Required fields are marked *