ਫਾਲਕੇ ਪੁਰਸਕਾਰ ਜੇਤੂ ਨਿਰਦੇਸ਼ਕ ਵਿਸ਼ਵਨਾਥ ਦਾ ਦੇਹਾਂਤ

ਹੈਦਰਾਬਾਦ, 3 ਫਰਵਰੀ-: ਦਾਦਾ ਸਾਹਿਬ ਫਾਲਕੇ ਪੁਰਸਕਾਰ ਜੇਤੂ ਅਤੇ ਉੱਘੇ ਫਿਲਮ ਨਿਰਦੇਸ਼ਕ ਕਾਸੀਨਾਧੁਨੀ ਵਿਸ਼ਵਨਾਥ ਦਾ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 92 ਵਰ੍ਹਿਆਂ ਦੇ ਸਨ। ਸੂਤਰਾਂ ਨੇ ਦੱਸਿਆ ਕਿ ਵਿਸ਼ਵਨਾਥ ਕੁਝ ਸਮੇਂ ਤੋਂ ਬਿਮਾਰ ਸਨ। ਵੀਰਵਾਰ ਅੱਧੀ ਰਾਤ ਨੂੰ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ‘ਕਲਾਤਪੱਸਵੀ’ ਦੇ ਨਾਂ ਨਾਲ ਮਸ਼ਹੂਰ ਵਿਸ਼ਵਨਾਥ ਦਾ ਜਨਮ ਫਰਵਰੀ 1930 ਵਿੱਚ ਆਂਧਰਾ ਪ੍ਰਦੇਸ਼ ਵਿੱਚ ਹੋਇਆ  ਸੀ। ਉਨ੍ਹਾਂ ਨਾ ਸਿਰਫ਼ ਤੇਲਗੂ ਸਿਨੇਮਾ ਵਿੱਚ ਸਗੋਂ ਤਾਮਿਲ ਤੇ ਹਿੰਦੀ ਫ਼ਿਲਮਾਂ ਵਿੱਚ ਵੀ ਪ੍ਰਸਿੱਧੀ ਖੱਟੀ। ਉਨ੍ਹਾਂ ਨੂੰ 2016 ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਵੀ ਨਿਵਾਜਿਆ ਗਿਆ ਜੋ ਭਾਰਤੀ ਸਿਨੇਮਾ ਵਿੱਚ ਸਭ ਤੋਂ ਅਹਿਮ ਮੰਨਿਆ ਜਾਂਦਾ ਹੈ। 

ਇਸ ਦੌਰਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵਿਸ਼ਵਨਾਥ ਦੇ ਦੇਹਾਂਤ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਹ ਅਜਿਹੇ ਫਿਲਮ ਨਿਰਦੇਸ਼ਕ ਸਨ ਜੋ ਵਿਲੱਖਣ ਕਹਾਣੀ ਦੀ ਚੋਣ ਕਰਦੇ ਸਨ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈਡੀ ਤੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵੀ ਟਵੀਟ ਕਰ ਕੇ ਨਿਰਦੇਸ਼ਕ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ।

Add a Comment

Your email address will not be published. Required fields are marked *