ਸਪਨਾ ਚੌਧਰੀ ਖ਼ਿਲਾਫ਼ ਮਾਮਲਾ ਦਰਜ

ਪਲਵਲ : ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਅਤੇ ਉਸ ਦੇ ਭਰਾ ਕਰਨ ਅਤੇ ਮਾਂ ਖ਼ਿਲਾਫ਼ ਪਲਵਲ ਦੇ ਮਹਿਲਾ ਥਾਣੇ ’ਚ ਦਾਜ ਅਤੇ ਕੁੱਟਮਾਰ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਪਨਾ ਚੌਧਰੀ ਦੀ ਭਾਬੀ ਨੇ ਦਰਜ ਕਰਵਾਇਆ ਹੈ। ਦੋਸ਼ ਹੈ ਕਿ ਦਾਜ ’ਚ ਕ੍ਰੇਟਾ ਕਾਰ ਦੀ ਮੰਗ ਕੀਤੀ ਗਈ ਸੀ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ’ਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Add a Comment

Your email address will not be published. Required fields are marked *