ਘਰ ‘ਚ ਦੇਸੀ ਬੰਬ ਬਣਾਉਂਦਿਆਂ ਹੋਇਆ ਧਮਾਕਾ, 1 ਵਿਅਕਤੀ ਦੀ ਮੌਤ
February 5, 2023
ਕੋਲਕਾਤਾ: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਸੰਤੀ ਵਿਚ ਸ਼ਨਿੱਚਰਵਾਰ ਨੂੰ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜ਼ਿਲ੍ਹੇ ਦੇ ਟਿਟਕੁਮਾਰ ਪਿੰਡ ਦੇ ਮਨਿਰੁਲ ਖ਼ਾਨ ਨਾਂ ਦੇ ਇਕ ਵਿਅਕਤੀ ਦੇ ਘਰ ‘ਚ ਕਥਿਤ ਤੌਰ ‘ਤੇ ਕੁੱਝ ਲੋਕ ਦੇਸੀ ਬੰਬ ਬਣਾ ਰਹੇ ਸਨ। ਬਰੁਈਪੁਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਦੋਵੇਂ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਕੋਲਕਾਤਾ ਦੇ ਐੱਮ.ਆਰ. ਬਾਂਗੁਰ ਹਸਪਤਾਲ ਭੇਜਿਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।