ਛਪਰਾ ‘ਚ ਨੌਜਵਾਨ ਦੀ ਮੌਤ ‘ਤੇ ਹੰਗਾਮਾ: 8 ਫਰਵਰੀ ਤੱਕ 23 ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ

ਛਪਰਾ- ਬਿਹਾਰ ਦੇ ਛਪਰਾ ਜ਼ਿਲ੍ਹੇ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਵਧਦੇ ਹੰਗਾਮੇ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਫੇਸਬੁੱਕ, ਵਟਸਐਪ, ਟਵਿੱਟਰ ਸਮੇਤ 23 ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ 8 ਫਰਵਰੀ ਤੱਕ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਇਲਾਕੇ ‘ਚ ਤਣਾਅ ਦੇ ਮੱਦੇਨਜ਼ਰ ਧਾਰਾ 144 ਲਾਗੂ ਕਰ ਦਿੱਤੀ ਗਈ ਸੀ।

ਦੱਸ ਦੇਈਏ ਕਿ ਜ਼ਿਲ੍ਹੇ ਦੇ ਮਾਂਝੀ ਥਾਣੇ ਦੇ ਅਧੀਨ ਪੈਂਦੇ ਪਿੰਡ ਮੁਬਾਰਕਪੁਰ ‘ਚ ਮੁੱਖ ਪ੍ਰਤੀਨਿਧੀ ਦੇ ਪਤੀ ਵਿਜੇ ਯਾਦਵ ਦੇ ਗੁੰਡਿਆਂ ਵੱਲੋਂ ਤਿੰਨ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ‘ਚ ਇਕ ਨੌਜਵਾਨ ਅਮਿਤੇਸ਼ ਦੀ ਮੌਤ ਹੋ ਗਈ ਸੀ, ਜਦਕਿ ਰਾਹੁਲ ਸਿੰਘ ਅਤੇ ਆਲੋਕ ਸਿੰਘ ਜ਼ਖ਼ਮੀ ਹੋ ਗਏ ਸਨ। ਇਸ ਸਾਰੀ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ, ਜਿਸ ਤੋਂ ਬਾਅਦ ਮੁਬਾਰਕਪੁਰ ਤੋਂ ਇਲਾਵਾ ਹੋਰ ਪਿੰਡਾਂ ਦੇ ਲੋਕ ਵੀ ਗੁੱਸੇ ‘ਚ ਆ ਗਏ। ਲੋਕਾਂ ਨੇ ਦੋਸ਼ੀ ਦੇ ਘਰ ‘ਤੇ ਹਮਲਾ ਕਰਕੇ ਅੱਗ ਲਗਾ ਦਿੱਤੀ।

ਇਸ ਕਤਲ ਕੇਸ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ਵਾਲਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਿੰਡ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਂਝੀ ਥਾਣੇ ਦੇ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Add a Comment

Your email address will not be published. Required fields are marked *