ਭਾਰਤ ਵੱਲੋਂ ਪਾਕਿਸਤਾਨ ’ਤੇ ਦੁਰਪ੍ਰਚਾਰ ਦਾ ਦੋਸ਼

ਸੰਯੁਕਤ ਰਾਸ਼ਟਰ, 7 ਫਰਵਰੀ-: ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ (ਯੂਐੱਨ) ਦੇ ਆਮ ਇਜਲਾਸ ਵਿੱਚ ਉਠਾਉਣ ’ਤੇ ਭਾਰਤ ਨੇ ਅੱਜ ਤਿੱਖਾ ਪ੍ਰਤੀਕਰਮ ਦਿੰਦਿਆਂ ਪਾਕਿਸਤਾਨ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਹੈ ਕਿ ਅਸੁਰੱਖਿਆ ਦੀ ਭਾਵਨਾ ਨਾਲ ਗ੍ਰਸਤ ਪਾਕਿਸਤਾਨ ਆਪਣੇ ਗੁਆਂਢੀ ਮੁਲਕ ਖ਼ਿਲਾਫ਼ ਝੂਠਾ ਪ੍ਰਚਾਰ ਕਰ ਰਿਹਾ ਹੈ ਤੇ ਨਫਰਤ ਫੈਲਾਅ ਰਿਹਾ ਹੈ। ਯੂਐੱਨ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੇ ਕੌਂਸਲਰ ਰਾਜੇਸ਼ ਪਰਿਹਾਰ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਦੇ ਆਮ ਇਜਲਾਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਖ਼ਿਲਾਫ਼ ਲਗਾਤਾਰ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਕਿਸਤਾਨ ਦੇ ਪ੍ਰਤੀਨਿਧੀ ਵੱਲੋਂ ਯੂਐੱਨ ਅਸੈਂਬਲੀ ਵਿੱਚ ਭਾਰਤ ਖ਼ਿਲਾਫ਼ ਦਿੱਤੇ ਬਿਆਨ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੇ ਜਾ ਗਏ ਦੁਰਪ੍ਰਚਾਰ ਨੂੰ ਦਰੁਸਤ ਕਰਨਾ ਮੇਰੇ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਪ੍ਰਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਤੇ ਲੱਦਾਖ ਭਾਰਤ ਦੇ ਅਨਿੱਖੜਵੇਂ ਅੰਗ ਹਨ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿੱਚ ਭਾਰਤ ਸਰਕਾਰ ਨੇ 5 ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਹਟਾ ਲਈ ਸੀ ਅਤੇ ਸੂਬੇ ਨੂੰ ਮਿਲੇ ਵਿਸ਼ੇਸ਼ ਦਰਜੇ ਨੂੰ ਵਾਪਸ ਲੈ ਲਿਆ ਸੀ। ਇਸ ਮਗਰੋਂ ਭਾਰਤ ਤੇ ਪਾਕਿਸਤਾਨ ਵਿੱਚ ਤਣਾਅ ਵਧ ਗਿਆ ਸੀ। ਭਾਰਤ ਦੇ ਇਸ ਕਾਰਵਾਈ ’ਤੇ ਪਾਕਿਸਤਾਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਸੀ ਤੇ ਦੋਹਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਦਰਾੜ ਆ ਗਈ ਸੀ।

Add a Comment

Your email address will not be published. Required fields are marked *