9 ਫਰਵਰੀ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਟਰੇਲਰ

ਚੰਡੀਗੜ੍ਹ – ਗਿੱਪੀ ਗਰੇਵਾਲ ਦੀ ਆਗਾਮੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਟਰੇਲਰ 9 ਫਰਵਰੀ ਨੂੰ ਸ਼ਾਮ 5 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਇਕ ਇੰਸਟਾਗ੍ਰਾਮ ਰੀਲ ਸਾਂਝੀ ਕਰਕੇ ਦਿੱਤੀ ਹੈ।

ਦੱਸ ਦੇਈਏ ਕਿ ਟਰੇਲਰ ਨੂੰ ਯੂਟਿਊਬ ’ਤੇ ਜੈੱਮ ਟਿਊਨਸ ਪੰਜਾਬੀ ਚੈਨਲ ’ਤੇ ਰਿਲੀਜ਼ ਕੀਤਾ ਜਾਵੇਗਾ। ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਨੂੰ ਜ਼ੀ ਸਟੂਡੀਓਜ਼, ਪ੍ਰੀਤਾ ਬਤਰਾ ਤੇ ਪੰਕਜ ਬਤਰਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ ਤੋਂ ਇਲਾਵਾ ਤਾਨੀਆ, ਰਾਜ ਸ਼ੌਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਕਲਾਕਾਰ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟ ਪੰਕਜ ਬਤਰਾ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਜ਼ੀ ਸਟੂਡੀਓਜ਼ ਵਲੋਂ ਵਰਲਡਵਾਈਡ ਰਿਲੀਜ਼ ਕੀਤਾ ਜਾ ਰਿਹਾ ਹੈ।

Add a Comment

Your email address will not be published. Required fields are marked *