ਰਾਖੀ ਸਾਵੰਤ ਦਾ ਪਤੀ ਆਦਿਲ ਦੁੱਰਾਨੀ ਗ੍ਰਿਫ਼ਤਾਰ, ਅਦਾਕਾਰਾ ਨੇ ਲਾਏ ਗੰਭੀਰ ਦੋਸ਼

ਮੁੰਬਈ- ਬਾਲੀਵੁੱਡ ਦੀ ਬੇਬਾਕ ਅਦਾਕਾਰਾ ਰਾਖੀ ਸਾਵੰਤ ਇੰਨੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਖ਼ਬ ਹੈ ਕਿ ਰਾਖੀ ਸਾਵੰਤ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦੇ ਪਤੀ ਆਦਿਲ ਦੁੱਰਾਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅਦਾਕਾਰਾ ਰਾਖੀ ਸਾਵੰਤ ਨੇ ਹਾਲ ਹੀ ’ਚ ਆਦਿਲ ’ਤੇ ਕੁੱਟਮਾਰ ਦਾ ਦੋਸ਼ ਲਗਾਇਆ ਸੀ। ਇਸ ਸਬੰਧ ’ਚ ਰਾਖੀ ਸਾਵੰਤ ਨੇ ਓਸ਼ੀਵਾਰਾ ਪੁਲਸ ਥਾਣੇ ’ਚ ਸ਼ਿਕਾਇਤ ਵੀ ਦਰਜ ਕਰਵਾਈ ਸੀ।

ਰਾਖੀ ਸਾਵੰਤ ਨੇ ਆਪਣੇ ਪਤੀ ’ਤੇ ਕਈ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਆਦਿਲ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਦੋ ਦਿਨ ਜੇਲ ’ਚ ਵੀ ਰਹਿ ਚੁੱਕੇ ਹਨ। ਰਾਖੀ ਸਾਵੰਤ ਨੇ ਇਹ ਵੀ ਕਿਹਾ ਕਿ ਆਦਿਲ ਦਾ ਕਿਸੇ ਹੋਰ ਨਾਲ ਅਫੇਅਰ ਚੱਲ ਰਿਹਾ ਹੈ। ਉਹ ਤਨੂ ਨਾਂ ਦੀ ਲੜਕੀ ਨਾਲ ਰਿਲੇਸ਼ਨਸ਼ਿਪ ’ਚ ਹਨ।

Add a Comment

Your email address will not be published. Required fields are marked *