ਖਿਡੌਣਾ ਪਿਸਤੌਲ ਦੀ ਨੋਕ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ – ਖਿਡੌਣਾ ਪਿਸਤੌਲ ਦੀ ਨੋਕ ’ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਸਦਰ ਦੀ ਪੁਲਸ ਨੇ ਗਿਰੋਹ ਦੇ ਸਰਗਨਾ ਕੁਲਵੰਤ ਸਿੰਘ ਸਾਜਨ ਪਹਿਲਵਾਨ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦਾ ਸਾਥੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ ਖਿਡੌਣਾ ਪਿਸਤੌਲ ਅਤੇ 500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਇਹ ਪ੍ਰਗਟਾਵਾ ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਸੁਨੀਤ ਵਰਮਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ’ਚ ਸੁਨੀਤ ਵਰਮਾ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਇਕ ਰੈਸਟੋਰੈਂਟ ’ਚ ਕੰਮ ਕਰ ਰਿਹਾ ਸੀ, ਜਿੱਥੇ ਦੋ ਅਣਪਛਾਤੇ ਵਿਅਕਤੀ ਆਏ ਅਤੇ ਪਿਸਤੌਲ ਦੀ ਨੋਕ ’ਤੇ ਇਕ ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਗਏ, ਜਿਸ ਤੋਂ ਬਾਅਦ ਥਾਣਾ ਸਦਰ ਇੰਚਾਰਜ ਮੋਹਿਤ ਕੁਮਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਕੁਲਵੰਤ ਸਿੰਘ ਖ਼ਿਲਾਫ਼ ਅੱਠ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 5 ਲੁੱਟਾ-ਖੋਹ ਅਤੇ ਐੱਨ. ਡੀ. ਪੀ. ਐੱਸ. ਐਕਟ ਮਾਮਲਾ ਹਨ। ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਉਸਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Add a Comment

Your email address will not be published. Required fields are marked *