ਨੇਤਨਯਾਹੂ ਤੇ ਮੋਦੀ ਵੱਲੋਂ ਦੁਵੱਲੇ ਸਬੰਧ ਮਜ਼ਬੂਤ ਕਰਨ ਲਈ ਚਰਚਾ
February 9, 2023
![](http://mehakewattan.com/wp-content/uploads/2023/02/2023_2largeimg_1248785.jpg)
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਸਬੰਧਾ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਤਕਨੀਕੀ, ਆਰਥਿਕ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਦੁਵੱਲਾ ਸਹਿਯੋਗ ਵਧਾਉਣ ਦੀ ਇੱਛਾ ਜ਼ਾਹਰ ਕੀਤੀ।
ਨੇਤਨਯਾਹੂ ਵੱਲੋਂ ਪਿਛਲੇ ਸਾਲ ਦਸੰਬਰ ’ਚ ਸੱਤਾ ਹਾਸਲ ਕਰਨ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਦੂਜੀ ਫੋਨ ਕਾਲ ਸੀ। ਇਜ਼ਰਾਇਲੀ ਪ੍ਰਧਾਨ ਮੰਤਰੀ ਦੇ ਦਫ਼ਤਰ ਮੁਤਾਬਕ ਫੋਨ ’ਤੇ ਕਰੀਬ ਵੀਹ ਮਿੰਟ ਗੱਲਬਾਤ ਹੋਈ। ਦੋਵਾਂ ਆਗੂਆਂ ਨੇ ਭਾਰਤ ਤੇ ਇਜ਼ਰਾਈਲ ਵਿਚਾਲੇ ਨੇੜਲੇ ਅਤੇ ਅਹਿਮ ਰਿਸ਼ਤਿਆਂ ਨੂੰ ਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ 11 ਜਨਵਰੀ ਨੂੰ ਕੀਤੀ ਫੋਨ ਕਾਲ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੇ ਨੇਤਨਯਾਹੂ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੀ ਵਧਾਈ ਦਿੱਤੀ ਸੀ।