ਮੇਘਾਲਿਆ ’ਚ ਕਾਂਗਰਸ ਵੱਲੋਂ ਹਰ ਘਰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਸ਼ਿਲੌਂਗ, 9 ਫਰਵਰੀ-: ਕਾਂਗਰਸ ਨੇ ਮੇਘਾਲਿਆ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਕਾਂਗਰਸ ਨੇ ਸੱਤਾ ਵਿੱਚ ਆਉਣ ’ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੀਆਂ ਇਕੱਲੀਆਂ ਮਾਵਾਂ ਨੂੰ ਤਿੰਨ ਹਜ਼ਾਰ ਰੁਪਏ ਮਹੀਨਾ ਦੇਣ ਅਤੇ ਹਰ ਘਰ ਵਿੱਚ ਇੱਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ। ਉੱਤਰ-ਪੂਰਬੀ ਰਾਜ ਵਿੱਚ 27 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨੂੰ ਘਰਾਂ ਅਤੇ ਕਾਰੋਬਾਰੀ ਸਥਾਨਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਇੱਕ ਅਜਿਹਾ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਹੈ, ਜੋ ਸਰਕਾਰ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਫਾਈਲਾਂ ਨੂੰ ਪੋਰਟਲ ’ਤੇ ਅਪਲੋਡ ਕਰਨਾ ਯਕੀਨੀ ਬਣਾਏਗੀ।

Add a Comment

Your email address will not be published. Required fields are marked *