ਸੁਨੰਦਾ ਸ਼ਰਮਾ ਦੇ ਪਿਤਾ ਦੀ ਵਿਗੜੀ ਸਿਹਤ, ਗਾਇਕਾ ਨੇ ਲਿਖਿਆ- ਜ਼ਿੰਦਗੀ ਦੀ ਕਿਤਾਬ ਦਾ ਸੋਹਣਾ ਪੰਨਾ ਹੈ ਬਾਪ ਦਾ ਪਿਆਰ

ਜਲੰਧਰ : ਗਾਇਕਾ ਸੁਨੰਦਾ ਸ਼ਰਮਾ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਹੈ ਕਿ ਗਾਇਕਾ ਦੇ ਪਿਤਾ ਦੀ ਸਿਹਤ ਠੀਕ ਨਹੀਂ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਇਸ ਤਸਵੀਰ ‘ਚ ਸੁਨੰਦਾ ਸ਼ਰਮਾ ਦੇ ਪਿਤਾ ਦੇ ਹੱਥ ‘ਤੇ ਡਰਿੱਪ ਲੱਗੀ ਹੋਈ ਨਜ਼ਰ ਆ ਰਹੀ ਹੈ। ਸੁਨੰਦਾ ਨੇ ਤਸਵੀਰ ਸ਼ੇਅਰ ਕਰਦਿਆਂ ਇਕ ਭਾਵੁਕ ਸੰਦੇਸ਼ ਵੀ ਲਿਖਿਆ। ਉਨ੍ਹਾਂ ਲਿਖਿਆ, ”ਜ਼ਿੰਦਗੀ ਦੀ ਕਿਤਾਬ ‘ਚ ਸਭ ਤੋਂ ਸੋਹਣਾ ਪੰਨਾ ਬਾਪ ਦਾ ਪਿਆਰ ਹੈ।” 

ਸੁਨੰਦਾ ਸ਼ਰਮਾ ਦੀ ਪੋਸਟ ਤੋਂ ਇਹ ਤਾਂ ਸਾਫ਼ ਹੈ ਕਿ ਉਹ ਆਪਣੇ ਪਿਤਾ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹੈ। ਸੁਨੰਦਾ ਸ਼ਰਮਾ ਦਾ ਆਪਣੇ ਮਾਪਿਆਂ ਨਾਲ ਕਾਫ਼ੀ ਪਿਆਰ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਪਰਿਵਾਰ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। 

ਦੱਸ ਦਈਏ ਕਿ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਦੀ ਦੀਵਾਨੀ ਹੈ। ਪਿਤਾ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ਇਸਤੇਮਾਲ ਕਰਨਾ ਵੀ ਘਟਾ ਦਿੱਤਾ ਹੈ। ਉਹ ਸੋਸ਼ਲ ਮੀਡੀਆ ‘ਤੇ ਘੱਟ ਨਜ਼ਰ ਆਉਂਦੀ ਹੈ। ਉਸ ਨੇ ਆਖ਼ਰੀ ਪੋਸਟ 5 ਦਿਨ ਪਹਿਲਾਂ ਸ਼ੇਅਰ ਕੀਤੀ ਸੀ। 

ਦੱਸਣਯੋਗ ਹੈ ਕਿ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾਵਾਂ ‘ਚੋਂ ਇੱਕ ਹੈ। ਉਸ ਨੇ ਬਹੁਤ ਹੀ ਥੋੜ੍ਹੇ ਸਮੇਂ ‘ਚ ਇੰਡਸਟਰੀ ‘ਚ ਤੇ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਉਸ ਦੀ ਸੋਸ਼ਲ ਮੀਡੀਆ ‘ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ।

Add a Comment

Your email address will not be published. Required fields are marked *