ਜਬਰ-ਜ਼ਿਨਾਹ ਮਾਮਲੇ ‘ਚ ਜਮ਼ਾਨਤ ਮਗਰੋਂ ਸਿਮਰਜੀਤ ਬੈਂਸ ਅੱਜ ਹੋਣਗੇ ਜੇਲ੍ਹ ‘ਚੋਂ ਰਿਹਾਅ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਮਤਲਬ ਕਿ ਅੱਜ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸਬੰਧੀ ਉਨ੍ਹਾਂ ਦੀ ਫੇਸਬੁੱਕ ਪੋਸਟ ‘ਚ ਦੱਸਿਆ ਗਿਆ ਸੀ ਕਿ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣਗੇ। ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਕੇਸ ਸਮੇਤ 16 ਹੋਰ ਮਾਮਲਿਆਂ ‘ਚ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਸੈਸ਼ਨ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਿਮਰਜੀਤ ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ‘ਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜਿਆ ਗਿਆ ਸੀ। 

Add a Comment

Your email address will not be published. Required fields are marked *