ਚੀਨ ਸਮੇਤ 5 ਦੇਸ਼ਾਂ ਦੇ ਯਾਤਰੀਆਂ ਨੂੰ ਪਰਸੋਂ ਤੋਂ ਨਹੀਂ ਦੇਣੀ ਹੋਵੇਗੀ ਕੋਵਿਡ ਟੈਸਟ ਰਿਪੋਰਟ

ਨਵੀਂ ਦਿੱਲੀ – 5 ਦੇਸ਼ਾਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਸੈਲਾਨੀਆਂ ਨੂੰ 13 ਫਰਵਰੀ ਤੋਂ ਏਅਰ ਸੁਵਿਧਾ ਪਲੇਟਫਾਰਮ ’ਤੇ ‘ਕੋਵਿਡ ਟੈਸਟ ਰਿਪੋਰਟ’ ਅਤੇ ਆਪਣੀ ਸਿਹਤ ਸਬੰਧੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ੁੱਕਰਵਾਰ ਕਿਹਾ ਕਿ ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਨਾਗਰਿਕ ਹਵਾਬਾਜ਼ੀ ਮੰਤਰਾਲਾ ਵਿੱਚ ਆਪਣੇ ਹਮਰੁਤਬਾ ਰਾਜੀਵ ਬਾਂਸਲ ਨੂੰ ਭੇਜੇ ਇੱਕ ਪੱਤਰ ਵਿੱਚ ਭੂਸ਼ਣ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਆਗਮਨ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੀ ਕੋਵਿਡ-19 ਦੀ ਅਪਡੇਟ ਕੀਤੀ ਸਥਿਤੀ ਅਨੁਸਾਰ ਪਿਛਲੇ 28 ਦਿਨਾਂ ’ਚ ਵਿਸ਼ਵ ਪੱਧਰ ’ਤੇ ਨਵੇਂ ਕੇਸਾਂ ਦੀ ਗਿਣਤੀ ਵਿੱਚ 89 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਜਾਰੀ ਹੈ। ਇੱਕ ਦਿਨ ਵਿੱਚ 100 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ।

Add a Comment

Your email address will not be published. Required fields are marked *