ਹਸਪਤਾਲ ਦੀ ਵੱਡੀ ਲਾਪਰਵਾਹੀ, ਜ਼ਿੰਦਾ ਮਰੀਜ਼ ਨੂੰ ਐਲਾਨ ਦਿੱਤਾ ਮ੍ਰਿਤਕ

ਜਲੰਧਰ : ਮਹਾਨਗਰ ’ਚ ਇਕ ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵੱਲੋਂ ਨੰਗਲ ਸ਼ਹੀਦਾਂ ਦੇ ਰਹਿਣ ਵਾਲੇ ਵਿਅਕਤੀ ਬਹਾਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਿਸ ਤੋਂ ਬਾਅਦ ਮਰੀਜ਼ ਦੇ ਘਰਵਾਲੇ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਲੈ ਕੇ ਗਏ, ਜਿੱਥੇ ਇਲਾਜ ਤੋਂ ਬਾਅਦ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਗਿਆ।

ਡਾਕਟਰਾਂ ਦੀ ਇਸ ਵੱਡੀ ਲਾਪ੍ਰਵਾਹੀ ਨੂੰ ਦੇਖਦਿਆਂ ਪਿੰਡ ਦੀ ਪੰਚਾਇਤ ਅਤੇ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਪੱਕਾ ਧਰਨਾ  ਦਿੱਤਾ। ਬਹਾਦਰ ਸਿੰਘ ਖੁਦ ਵੀ ਇਸ ਧਰਨੇ ’ਚ ਸ਼ਾਮਲ ਹਨ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਥਾਣਾ ਇੰਚਾਰਜ ਮਾਡਲ ਟਾਊਨ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਾਵੇਗਾ।

Add a Comment

Your email address will not be published. Required fields are marked *