ਅੱਜ ਤੋਂ ਸ਼ੁਰੂ ਹੋਵੇਗੀ CBSE 10ਵੀਂ ਤੇ 12ਵੀਂ ਦੀ ਪ੍ਰੀਖਿਆ, ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਪ੍ਰੀਖਿਆਰਥੀ

ਲੁਧਿਆਣਾ –ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ ਕਲਾਸ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਡੇਟਸ਼ੀਟ ਦੇ ਅਨੁਸਾਰ ਕਲਾਸ 10ਵੀਂ ਦੀ ਪ੍ਰੀਖਿਆ 21 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ, ਜਦਕਿ ਕਲਾਸ 12ਵੀਂ ਦੀ ਪ੍ਰੀਖਿਆ 5 ਅਪ੍ਰੈਲ ਤੱਕ ਜਾਰੀ ਰਹੇਗੀ। ਲੁਧਿਆਣਾ ਦੇ 30 ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆਵਾਂ ਹੋਣਗੀਆਂ। ਇਨ੍ਹਾਂ ਪ੍ਰੀਖਿਆਵਾਂ ਲਈ ਬੋਰਡ ਐਡਮਿਟ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। 12ਵੀਂ ਦੀ ਪ੍ਰੀਖਿਆ ਐਂਟਰਪ੍ਰੀਨਿਓਰਸ਼ਿਪ ਪੇਪਰ ਤੋਂ ਸ਼ੁਰੂ ਹੋਵੇਗੀ, ਜਦਕਿ ਕਲਾਸ 10ਵੀਂ ਦੀ ਪ੍ਰੀਖਿਆ ਪੇਂਟਿੰਗ ਤੋਂ ਸ਼ੁਰੂ ਹੋਵੇਗੀ। ਅਧਿਕਾਰਤ ਸੂਚਨਾ ਦੇ ਅਨੁਸਾਰ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਹੈ ਅਤੇ 10 ਵਜੇ ਤੱਕ ਹਰ ਹਾਲ ’ਚ ਕੇਂਦਰ ਤੱਕ ਪੁੱਜਣਾ ਹੋਵੇਗਾ।

ਦੱਸ ਦੇਈਏ ਕਿ ਕੋਵਿਡ-19 ਕਾਰਨ 2020 ਤੋਂ ਬੀਤੇ 2 ਸਾਲ ਤੱਕ ਪ੍ਰੀਖਿਆ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਇਸ ਸਾਲ ਵਿਦਿਆਰਥੀ ਵਾਪਸ ਸਾਧਾਰਨ ਬੋਰਡ ਪ੍ਰੀਖਿਆ ’ਚ ਹਿੱਸਾ ਲੈਣਗੇ। ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਸੀ. ਬੀ. ਐੱਸ. ਈ. ਨੂੰ ਸਿਧਾਂਤਕ ਬੋਰਡ ਪ੍ਰੀਖਿਆ ਰੱਦ ਕਰਨੀ ਪਈ ਤੇ ਇਕ ਵਿਕਲਪਿਕ ਮੁਲਾਂਕਣ ਮਾਪਦੰਡ ਤਿਆਰ ਕੀਤਾ ਗਿਆ ਸੀ, ਜਦਕਿ ਪਿਛਲੇ ਸਾਲ ਸੀ. ਬੀ. ਐੱਸ. ਈ. ਨੇ ਕਲਾਸ 10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ਦੋ ਟਰਮ ’ਚ ਆਯੋਜਿਤ ਕੀਤੀ ਸੀ। ਇਸ ਲਈ ਤਿੰਨ ਸਾਲ ਬਾਅਦ ਸਾਧਾਰਨ ਹੋ ਰਹੀ ਬੋਰਡ ਪ੍ਰੀਖਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਇਥੇ ਮੁਹੱਈਆ ਕਰਵਾਏ ਜਾ ਰਹੇ ਹਨ।

Add a Comment

Your email address will not be published. Required fields are marked *