ਇਮਰਾਨ ਖਾਨ ਦੀ ਅੰਤਰਿਮ ਜ਼ਮਾਨਤ ਖਾਰਿਜ, ਜਾਣਾ ਪੈ ਸਕਦੈ ਜੇਲ੍ਹ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੋਣ ਕਮਿਸ਼ਨ ਦੇ ਫ਼ੈਸਲੇ ਖਿਲਾਫ ਪੀਟੀਆਈ ਦੇ ਵਿਰੋਧ ਪ੍ਰਦਰਸ਼ਨ ਅਤੇ ਸਰਕਾਰੀ ਦਖਲਅੰਦਾਜ਼ੀ ਨਾਲ ਜੁੜੇ ਕੇਸ ਵਿਚ ਅੱਤਵਾਦ ਰੋਕੂ ਅਦਾਲਤ ਨੇ ਬੁੱਧਵਾਰ ਨੂੰ ਪੇਸ਼ ਨਾ ਹੋਣ ’ਤੇ ਇਮਰਾਨ ਖਾਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਕੋਰਟ ਦੇ ਇਸ ਹੁਕਮ ਤੋਂ ਬਾਅਦ ਇਮਰਾਨ ਖਾਨ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ।

ਮੈਡੀਕਲੀ ਆਧਾਰ ’ਤੇ ਇਮਰਾਨ ਖਾਨ ਨੇ ਅਦਾਲਤ ਵਿਚ ਪੇਸ਼ੀ ਤੋਂ ਛੋਟ ਦੀ ਅਪੀਲ ਕੀਤੀ ਸੀ। ਉਨ੍ਹਾਂ ਦੀ ਦਲੀਲ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ। ਇਸਦੇ ਬਾਅਦ ਕੋਰਟ ਨੇ ਉਨ੍ਹਾਂ ਨੂੰ ਦੁਪਹਿਰ ਡੇਢ ਵਜੇ ਤੱਕ ਪੇਸ਼ ਹੋਣ ਲਈ ਕਿਹਾ, ਪਰ ਉਹ ਨਿਰਧਾਰਿਤ ਸਮੇਂ ਤੱਕ ਕੋਰਟ ਵਿਚ ਪੇਸ਼ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਪੁਲਸ ਕਿਸੇ ਵੀ ਸਮੇਂ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

ਪਾਕਿਸਤਾਨ ਅੱਜਕਲ ਕੰਗਾਲੀ ਦੇ ਦੌਰ ’ਚੋਂ ਲੰਘ ਰਿਹਾ ਹੈ। ਦੇਸ਼ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ। ਇਸ ਦਰਮਿਆਨ ਪੁਰਾਣੇ ਦਸਤਾਵੇਜ਼ਾਂ ਤੋਂ ਪਤਾ ਚੱਲਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਰਿਹਾਇਸ਼ (ਬਨਿਗਲਾ) ਤੋਂ ਪ੍ਰਧਾਨ ਮੰਤਰੀ ਰਿਹਾਇਸ਼ ਤੱਕ ਦੀ ਯਾਤਰਾ ਦੌਰਾਨ 98.4 ਕਰੋੜ ਰੁਪਏ ਖ਼ਰਚ ਕਰ ਦਿੱਤੇ। ਸੱਤਾ ਵਿਚ ਆਉਣ ਤੋਂ ਬਾਅਦ ਪੀ. ਡੀ. ਐੱਮ. ਸਰਕਾਰ ਨੇ ਇਮਰਾਨ ਦੇ ਹੈਲੀਕਾਪਟਰ ਖ਼ਰਚ ਦਾ ਵੇਰਵਾ ਜਾਰੀ ਕੀਤਾ ਹੈ।

Add a Comment

Your email address will not be published. Required fields are marked *