ਪਤਨੀ ਨਾਲ ਝਗੜੇ ਮਗਰੋਂ 4 ਬੱਚਿਆਂ ਦੇ ਪਿਓ ਨੇ ਚੁੱਕਿਆ ਖ਼ੌਫਨਾਕ ਕਦਮ

ਸਹਾਰਨਪੁਰ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਦੇਵਬੰਦ ਥਾਣਾ ਇਲਾਕੇ ‘ਚ ਪਤਨੀ ਨਾਲ ਝਗੜੇ ਤੋਂ ਬਾਅਦ ਇਕ ਸ਼ਖ਼ਸ ਨੇ ਚਾਕੂ ਨਾਲ ਆਪਣੀ ਗਰਦਨ ਵੱਢ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਦਿਹਾਤੀ) ਸੂਰਜ ਰਾਏ ਨੇ ਦੱਸਿਆ ਕਿ ਰਾਜ ਮਿਸਤਰੀ ਦਾ ਕੰਮ ਕਰਨ ਵਾਲਾ ਅਸਲਮ (38) ਆਪਣੀ ਪਤਨੀ ਅਤੇ ਚਾਰ ਬੱਚਿਆਂ ਨਾਲ ਦੇਵਬੰਦ ਥਾਣੇ ਦੇ ਅਧੀਨ ਬੇਰੁਨ ਕੋਟਲਾ ਇਲਾਕੇ ਵਿਚ ਰਹਿੰਦਾ ਸੀ।

ਪੁਲਸ ਮੁਤਾਬਕ ਅੱਜ ਅਸਲਮ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਉਹ ਦੁਖੀ ਹੋ ਕੇ ਘਰ ਦੀ ਛੱਤ ‘ਤੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਅਸਲਮ ਨੇ ਤੇਜ਼ਧਾਰ ਚਾਕੂ ਨਾਲ ਆਪਣੀ ਗਰਦਨ ਵੱਢ ਲਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਏ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਜਦੋਂ ਇਕ ਬੱਚਾ ਛੱਤ ‘ਤੇ ਗਿਆ ਤਾਂ ਅਸਲਮ ਨੂੰ ਖੂਨ ਨਾਲ ਲੱਥ-ਪੱਥ ਪਿਆ ਦੇਖ ਕੇ ਉਸ ਨੇ ਰੌਲਾ ਪਾਇਆ। ਸੂਚਨਾ ਮਿਲਦੇ ਹੀ ਥਾਣਾ ਦੇਵਬੰਦ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਖੁਦਕੁਸ਼ੀ ‘ਚ ਵਰਤਿਆ ਗਿਆ  ਤੇਜ਼ਧਾਰ ਚਾਕੂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Add a Comment

Your email address will not be published. Required fields are marked *