ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾ-ਮੁਕਤ, ਨਗਰ ਕੌਂਸਲ ਤੋਂ ਕੀਤੀ ਸੀ ਮੰਗ

ਮਾਨਸਾ –ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਾਨਸਾ ਨਗਰ ਕੌਂਸਲ ਨੂੰ ਪੱਤਰ ਲਿਖ ਕੇ ਵਾਲੰਟਰੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਨਗਰ ਕੌਂਸਲ ਦੀ ਮੀਟਿੰਗ ’ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਮਾਨਸਾ ਨਗਰ ਕੌਂਸਲ ਦੇ ਈ. ਓ. ਤਰੁਣ ਕੁਮਾਰ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਲਗਾਤਾਰ ਸਰਕਾਰ ਤੋਂ ਆਪਣੇ ਪੁੱਤ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਕਿਤੇ ਇਨਸਾਫ਼ ਦੀ ਕਿਰਨ ਨਹੀਂ ਨਜ਼ਰ ਆ ਰਹੀ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਕਾਫ਼ੀ ਟੁੱਟ ਚੁੱਕੇ ਹਨ ਤੇ ਆਏ ਦਿਨ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਕੋਈ ਨਾ ਕੋਈ ਕਦਮ ਚੁੱਕ ਰਹੇ ਹਨ।

Add a Comment

Your email address will not be published. Required fields are marked *