ਰਿਸ਼ਵਤ ਮਾਮਲੇ ‘ਚ ‘ਆਪ’ MLA ਅਮਿਤ ਰਤਨ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਬਠਿੰਡਾ- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (ਬਠਿੰਡਾ ਦਿਹਾਤੀ) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਅਮਿਤ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਹੈ। ਉਸ ਨੂੰ ਵਿਜੀਲੈਂਸ ਵਿਭਾਗ ਨੇ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਕਾਰਵਾਈ ਮਗਰੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਕਿਹਾ ਸੀ ਕਿ ਰਿਸ਼ਮ ਗਰਗ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਰਿਸ਼ਮ ਉਨ੍ਹਾਂ ਦੀ ਪੀ. ਏ. ਵੀ ਨਹੀਂ ਹੈ। ਜਿਸ ਨੇ ਵੀ ਰਿਸ਼ਵਤ ਲਈ ਹੈ, ਉਸ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਅਮਿਤ ਨੇ ਪੁਲਸ ਪ੍ਰਸ਼ਾਸ਼ਨ ਤੋਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। 

ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਦੇ 11 ਮਹੀਨਿਆਂ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਮੰਤਰੀ ਕੁਰਸੀ ਗੁਆ ਚੁੱਕੇ ਹਨ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ ‘ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ। CM ਭਗਵੰਤ ਮਾਨ ਨੇ ਖੁਦ ਉਨ੍ਹਾਂ ਦੀ ਬਰਖ਼ਾਸਤਗੀ ਦਾ ਖੁਲਾਸਾ ਕੀਤਾ ਸੀ।

Add a Comment

Your email address will not be published. Required fields are marked *