CM ਮਾਨ ਦਾ ਧਮਾਕੇਦਾਰ ਟਵੀਟ, ਕੈਪਟਨ ਸਣੇ ਕਈ ਭਾਜਪਾ ਆਗੂਆਂ ’ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ) ’ਤੇ ਵੱਡੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਸਾਰੇ ਹਮੇਸ਼ਾ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਇਹ ਸਾਰੇ ਪੰਜਾਬ ’ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਲੈ ਕੇ ਇਕ ਵਾਰ ਮੁੜ ਆਹਮੋ-ਸਾਹਮਣੇ ਹਨ। ਸਰਕਾਰ ਵੱਲੋਂ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਸੀ ਪਰ ਰਾਜਪਾਲ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਇਸ ਨੂੰ ਲੈ ਕੇ ਆਪ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। 

Add a Comment

Your email address will not be published. Required fields are marked *