ਅਮਰੀਕਾ ਸੜਕ ਹਾਦਸੇ ਵਿੱਚ ਪੰਜਾਬੀ ਮੁਟਿਆਰ ਦੀ ਮੌਤ

ਟਾਂਡਾ : ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ 22 ਸਾਲਾ ਪੰਜਾਬੀ ਮੁਟਿਆਰ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਜੋਤ ਕੌਰ ਵਜੋਂ ਹੋਈ ਹੈ, ਜੋ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਭਾਣਜੀ ਹੈ। ਉਹ ਮੈਡੀਕਲ ਦੀ ਵਿਦਿਆਰਥਣ ਸੀ। ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਹ ਹਾਦਸਾ ਕੈਲੇਫੋਰਨੀਆ ਦੇ ਸ਼ਹਿਰ ਸਟੌਕਟਨ ਵਿੱਚ ਕੱਲ੍ਹ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਗੁਰਜੋਤ ਕੌਰ ਕਾਰ ਰਾਹੀਂ ਕਾਲਜ ਜਾ ਰਹੀ ਸੀ। ਉਸ ਦੀ ਕਾਰ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਟਕਰਾ ਗਈ। ਗੁਰਜੋਤ ਕੌਰ ਦੇ ਪਿਤਾ ਬਲਵੀਰ ਸਿੰਘ ਕੁਝ ਦਿਨ ਪਹਿਲਾਂ ਹੀ ਆਪਣੇ ਪਿੰਡ ਘੁੱਗ ਨੇੜੇ ਭੋਗਪੁਰ ਆਏ ਹੋਏ ਹਨ। ਸਮਾਜਿਕ ਤੇ ਸਿਆਸੀ ਆਗੂਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Add a Comment

Your email address will not be published. Required fields are marked *