ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 22 ਪੈਸੇ ਚੜ੍ਹ ਕੇ 82.36 ‘ਤੇ

ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ ‘ਚ ਸਕਾਰਾਤਮਕ ਰੁਖ਼ ਦੇ ਵਿਚਾਲੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 22 ਪੈਸੇ ਚੜ੍ਹ ਕੇ 82.36 ‘ਤੇ ਪਹੁੰਚ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਣ ਨਾਲ ਰੁਪਏ ਦਾ ਵਾਧਾ ਸੀਮਿਤ ਹੋਇਆ।

ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ‘ਚ ਰੁਪਿਆ ਡਾਲਰ ਦੇ ਮੁਕਾਬਲੇ 82.48 ‘ਤੇ ਖੁੱਲ੍ਹਿਆ ਅਤੇ ਪਿਛਲੇ ਬੰਦ ਭਾਅ ਦੇ ਮੁਕਾਬਲੇ 22 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.36 ਦੇ ਪੱਧਰ ‘ਤੇ ਪਹੁੰਚ ਗਿਆ। ਰੁਪਿਆ ਮੰਗਲਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 82.58 ‘ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.02 ਫ਼ੀਸਦੀ ਡਿੱਗ ਕੇ 104.84 ‘ਤੇ ਆ ਗਿਆ। 

ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.75 ਫ਼ੀਸਦੀ ਵਧ ਕੇ 83.89 ਡਾਲਰ ਪ੍ਰਤੀ ਬੈਰਲ ਦੇ ਭਾਅ ‘ਤੇ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ ਸ਼ੁੱਧ ਰੂਪ ਨਾਲ 4,559.21 ਕਰੋੜ ਰੁਪਏ ਦੇ ਸ਼ੇਅਰ ਵੇਚੇ।

Add a Comment

Your email address will not be published. Required fields are marked *