ਆਟੋ ਚਲਾਉਣ ਦੀ ਆੜ ’ਚ ਕਰਦਾ ਸੀ ਨਸ਼ਾ ਸਪਲਾਈ

ਲੁਧਿਆਣਾ : ਐਂਟੀ ਨਾਰਕੋਟਿਕਸ ਸੈੱਲ–2 ਦੀ ਪੁਲਸ ਨੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵੀ ਕੁਮਾਰ ਉਰਫ ਬੋਰੀ ਵਾਸੀ ਨਿਊ ਸ਼ਿਮਲਾਪੁਰੀ ਵਜੋਂ ਹੋਈ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 165 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸ਼ਿਮਲਾਪੁਰੀ ’ਚ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਏ. ਸੀ. ਪੀ. ਅਸ਼ੋਕ ਕੁਮਾਰ ਅਤੇ ਇੰਸ. ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ-2 ਦੀ ਪੁਲਸ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਆਟੋ ਚਲਾਉਣ ਦੀ ਆੜ ’ਚ ਨਸ਼ਾ ਸਪਲਾਈ ਕਰਦਾ ਹੈ। ਇਸ ’ਤੇ ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਰਵੀ ਕੁਮਾਰ ਨੂੰ ਦਬੋਚ ਲਿਆ। ਉਸ ਦੇ ਕਬਜ਼ੇ ’ਚੋਂ ਹੈਰੋਇਨ, ਖਾਲੀ ਲਿਫ਼ਾਫ਼ੇ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ।

ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ। ਸ਼ੁਰੂਆਤੀ ਪੁੱਛਗਿੱਛ ’ਚ ਮੁਲਜ਼ਮ ਨੇ ਦੱਸਿਆ ਕਿ ਬਾਰਡਰ ਏਰੀਆ ਤੋਂ ਉਸ ਨੂੰ ਕੋਈ ਹੈਰੋਇਨ ਦੇ ਕੇ ਜਾਂਦਾ ਸੀ। ਇਸ ਤੋਂ ਬਾਅਦ ਉਸ ਨੂੰ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰਦਾ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਹੁਣ ਉਸ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *