ਹਿੰਡਨਬਰਗ ਦੇ ਹਮਲੇ ਤੋਂ ਬਾਅਦ ਅਡਾਨੀ ਦਾ ਜ਼ਬਰਦਸਤ ਕਮਬੈਕ

ਅਮਰੀਕੀ ਰਿਸਰਚ ਫਰਮ ਹਿੰਡਨਬਰਗ ਦੇ ਹਮਲੇ ਤੋਂ ਬਾਅਦ ਬੁੱਧਵਾਰ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਅੱਜ ਬਾਜ਼ਾਰ ‘ਚ ਅਡਾਨੀ ਗਰੁੱਪ ਦੇ ਸਾਰੇ 10 ਸ਼ੇਅਰ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਅਡਾਨੀ ਗਰੁੱਪ ਦੇ ਸ਼ੇਅਰ ਵਾਧੇ ਨਾਲ ਖੁੱਲ੍ਹੇ। ਸ਼ੇਅਰਾਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅਡਾਨੀ ਗਰੁੱਪ ਦੀ ਫਲੈਗਸ਼ਿਪ ਕੰਪਨੀ ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰਾਂ ‘ਚ 10 ਫ਼ੀਸਦੀ ਤੋਂ ਜ਼ਿਆਦਾ ਦਾ ਉਛਾਲ ਆਇਆ ਹੈ। ਇਹ ਸ਼ੇਅਰ ਬੁੱਧਵਾਰ ਸਵੇਰੇ 10.30 ਵਜੇ ਦੇ ਕਰੀਬ 1,506.40 ਰੁਪਏ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ‘ਚ ਸਵੇਰ ਤੋਂ ਹੀ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ ਹੈ।

ਅਡਾਨੀ ਇੰਟਰਪ੍ਰਾਈਜਿਜ਼ ਦਾ ਸ਼ੇਅਰ ਸਵੇਰੇ 1,424 ਰੁਪਏ ਦੇ ਪੱਧਰ ‘ਤੇ ਖੁੱਲ੍ਹਿਆ। ਅੱਜ ਅਡਾਨੀ ਗਰੁੱਪ ਦੇ ਸਾਰੇ 10 ਸ਼ੇਅਰ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ। ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਵਾਧੇ ਕਾਰਨ ਨਿਵੇਸ਼ਕ ਕਾਫ਼ੀ ਖੁਸ਼ ਹਨ। ਜਿਹੜੇ ਸ਼ੇਅਰਾਂ ‘ਚ ਅਜੇ ਤੱਕ ਬਿਕਵਾਲੀ ਦਾ ਦਬਾਅ ਸੀ। ਹੁਣ ਇਨ੍ਹਾਂ ‘ਚ ਨਿਵੇਸ਼ਕਾਂ ਦੀ ਭਾਰੀ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ।

ਅਡਾਨੀ ਇੰਟਰਪ੍ਰਾਈਜਿਜ਼ ਦੇ ਨਾਲ ਹੀ ਅਡਾਨੀ ਪੋਰਟਸ ਅਤੇ ਸਪੈਸ਼ਲ ਇਕਨਾਮਿਕ ਜ਼ੋਨ ਲਿਮਟਿਡ ਦੇ ਸ਼ੇਅਰ ‘ਚ ਵੀ ਤੇਜ਼ੀ  ਦੇਖਣ ਨੂੰ ਮਿਲ ਰਹੀ ਹੈ। ਇਹ ਸ਼ੇਅਰ ਦੋ ਫ਼ੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ 607.25 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਸਵੇਰੇ ਇਹ 598 ਰੁਪਏ ‘ਤੇ ਖੁੱਲ੍ਹਿਆ ਸੀ। ਇਸ ਦੇ ਨਾਲ ਹੀ ਅਡਾਨੀ ਪਾਵਰ ਦੇ ਸ਼ੇਅਰਾਂ ‘ਚ ਵੀ ਅੱਜ ਵਾਧਾ ਦਿਖ ਰਿਹਾ ਹੈ। ਇਹ ਸ਼ੇਅਰ ਅੱਜ ਉਪਰ ਸਰਕਟ ‘ਤੇ ਲੱਗਾ ਹੋਇਆ ਹੈ। ਪੰਜ ਫ਼ੀਸਦੀ ਦੇ ਵਾਧੇ ਨਾਲ ਇਹ 153.60 ਰੁਪਏ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਸਟਾਕ ‘ਚ ਸਵੇਰ ਤੋਂ ਹੀ ਨਿਵੇਸ਼ਕਾਂ ਦੀ ਭਾਰੀ ਖਰੀਦਦਾਰੀ ਦੇਖਣ ਨੂੰ ਮਿਲੀ ਹੈ। ਅਡਾਨੀ ਟਰਾਂਸਮਿਸ਼ਨ ਦਾ ਸ਼ੇਅਰ ਤਿੰਨ ਫ਼ੀਸਦੀ ਤੋਂ ਜ਼ਿਆਦਾ ਵਧ ਕੇ 663.80 ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੇਅਰਾਂ ‘ਚ ਸਵੇਰ ਤੋਂ ਹੀ ਤੇਜ਼ੀ ਦੇਖੀ ਜਾ ਰਹੀ ਹੈ।

ਅੱਜ ਸਵੇਰ ਤੋਂ ਹੀ ਐੱਨ.ਡੀ.ਟੀ.ਵੀ ਦੇ ਸ਼ੇਅਰਾਂ ‘ਚ ਵੀ ਉਛਾਲ ਦੇਖਣ ਨੂੰ ਮਿਲਿਆ ਹੈ। ਐੱਨ.ਡੀ.ਟੀ.ਵੀ ਦੇ ਸ਼ੇਅਰ 199.25 ਰੁਪਏ ‘ਤੇ ਕਾਰੋਬਾਰ ਕਰ ਰਹੇ ਹਨ। ਐੱਨ.ਡੀ.ਟੀ.ਵੀ. ਦਾ ਸਟਾਕ ਸਵੇਰੇ 190.15 ਰੁਪਏ ‘ਤੇ ਖੁੱਲ੍ਹਿਆ। ਉਦੋਂ ਤੋਂ ਇਸ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਸ਼ੇਅਰਾਂ ‘ਚ ਸਵੇਰ ਤੋਂ 4 ਫ਼ੀਸਦੀ ਤੋਂ ਜ਼ਿਆਦਾ ਦਾ ਵਾਧਾ ਆ ਚੁੱਕਿਆ ਹੈ। ਇਸ ਦੇ ਨਾਲ ਹੀ ਅਡਾਨੀ ਗ੍ਰੀਨ ਐਨਰਜੀ ਦੇ ਸ਼ੇਅਰ ਵੀ ਉਪਰ ਸਰਕਟ ‘ਤੇ ਚੱਲ ਰਹੇ ਹਨ। ਅਡਾਨੀ ਗ੍ਰੀਨ ਐਨਰਜੀ 5 ਫ਼ੀਸਦੀ ਦੇ ਵਾਧੇ ਨਾਲ 509.55 ਰੁਪਏ ਦੇ ਉਪਰ ਸਰਕਟ ‘ਤੇ ਹੈ। ਅੰਬੂਜਾ ਸੀਮੈਂਟ ਦੇ ਸ਼ੇਅਰ ਵੀ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਸ਼ੇਅਰ ਦੋ ਫ਼ੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ 351.45 ਦੇ ਪੱਧਰ ‘ਤੇ ਕਾਰੋਬਾਰ ਕਰ ਰਹੇ ਹਨ।

Add a Comment

Your email address will not be published. Required fields are marked *