ਰਾਹੁਲ ਗਾਂਧੀ : ਸਿੱਖਾਂ ਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਸਮਝਦੇ ਹਨ PM ਮੋਦੀ

ਲੰਡਨ – ਇੰਗਲੈਂਡ ਦੀ ਕੈਂਬਰਿਜ ਯੂਨੀਵਰਸਿਟੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀ.ਐੱਮ. ਮੋਦੀ ‘ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨਾਲ ਸਿਆਸੀ ਘਮਾਸਾਨ ਖੜ੍ਹਾ ਹੋ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਪੀ.ਐੱਮ. ਮੋਦੀ ਸਿੱਖਾਂ ਅਤੇ ਮੁਸਲਮਾਨਾਂ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ। ਮੋਦੀ ਸਿੱਖਾਂ ਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਮੰਨਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇਸ਼ ਨੂੰ ਤੋੜ ਰਹੇ ਹਨ। 

ਉਥੇ ਹੀ ਇਸ ਦੌਰਾਨ ਰਾਹੁਲ ਨੇ ਪੈਗਾਸਸ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਦੇ ਫ਼ੋਨ ‘ਚ ਪੈਗਾਸਸ ਸਪਾਈਵੇਅਰ ਸੀ ਅਤੇ ਖੁਫ਼ੀਆ ਅਧਿਕਾਰੀਆਂ ਨੇ ਖ਼ੁਦ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਸੀ ਕਿ ਗੱਲਬਾਤ ਕਰਦੇ ਹੋਏ ਉਹ ਸਾਵਧਾਨ ਰਹਿਣ, ਕਿਉਂਕਿ ਉਨ੍ਹਾਂ ਦੀਆਂ ਗੱਲਾਂ ਰਿਕਾਰਡ ਕੀਤੀਆਂ ਜਾ ਰਹੀਆਂ ਹਨ। ਰਾਹੁਲ ਨੇ ਮਸ਼ਹੂਰ ਕੈਂਬ੍ਰਿਜ ਯੂਨੀਵਰਸਿਟੀ ‘ਚ ਦਿੱਤੇ ਬਿਆਨ ‘ਚ ਇਹ ਦੋਸ਼ ਵੀ ਲਗਾਇਆ ਕਿ ਭਾਰਤ ‘ਚ ਲੋਕਤੰਤਰ ‘ਤੇ ਹਮਲਾ ਹੋ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਨਸ਼ਟ ਕਰ ਰਹੇ ਹਨ।” ‘ਇੰਡੀਅਨ ਓਵਰਸੀਜ਼ ਕਾਂਗਰਸ’ ਦੇ ਮੁਖੀ ਸੈਮ ਪਿਤਰੋਦਾ ਨੇ ਰਾਹੁਲ ਦੇ ਬਿਆਨ ਦਾ ਵੀਡੀਓ ਆਪਣੇ ਯੂ-ਟਿਊਬ ਚੈਨਲ ‘ਤੇ ਜਾਰੀ ਕੀਤਾ ਹੈ। ਰਾਹੁਲ ਨੇ ਇਸ ਬਿਆਨ ‘ਚ ਆਪਣੀ ‘ਭਾਰਤ ਜੋੜੋ ਯਾਤਰਾ’ ਅਤੇ ਚੀਨ ਦੇ ਸੰਦਰਭ ‘ਚ ਵਿਸਥਾਰ ਨਾਲ ਗੱਲਬਾਤ ਕੀਤੀ ਹੈ।

Add a Comment

Your email address will not be published. Required fields are marked *