ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਚਲਾਈਆਂ ਗੋਲ਼ੀਆਂ, ਗਾਰਡ ਤੋਂ ਬੰਦੂਕ ਖੋਹ ਕੇ ਫਰਾਰ

ਗੁਰੂਹਰਸਹਾਏ –ਦੇਰ ਰਾਤ ਸ਼ਹਿਰ ਦੀ ਗੁੱਦੜਢੰਡੀ ਰੋਡ ’ਤੇ ਸਥਿਤ ਗੋਇਲ ਫਿਲਿੰਗ ਸਟੇਸ਼ਨ ਤੋਂ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਗਾਰਡ ਦੀ ਕੁੱਟਮਾਰ ਕਰ ਕੇ ਉਸ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ ਹਨ । ਜਾਣਕਾਰੀ ਦਿੰਦੇ ਹੋਏ ਗੋਇਲ ਫਿਲਿੰਗ ਸਟੇਸ਼ਨ ’ਤੇ ਮੌਜੂਦ ਕਰਮਚਾਰੀ ਨੇ ਦੱਸਿਆ ਕਿ ਉਸ ਕੋਲ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਉਸ ਨੂੰ ਮੋਟਰਸਾਈਕਲ ’ਚ 200 ਰੁਪਏ ਦਾ ਤੇਲ ਪਾਉਣ ਲਈ ਕਿਹਾ। ਇਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਉਥੇ ਬੈਠੇ ਗਾਰਡ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਈ ਫਾਇਰ ਕੀਤੇ।

ਇਸ ਤੋਂ ਬਾਅਦ ਲੁਟੇਰੇ ਉਕਤ ਗਾਰਡ ਦੀ 12 ਬੋਰ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ। ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਸਾਰੀ ਘਟਨਾ ਕੈਦ ਹੋ ਗਈ। ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।

Add a Comment

Your email address will not be published. Required fields are marked *