ਮੂਸੇ ਵਾਲਾ ਦੇ ਪਿਤਾ ਨੇ ਕੀਤਾ ਸਵਾਲ, ‘ਸਾਨੂੰ ਇੰਨਾ ਦੱਸ ਦਿਓ ਕਿ ਪੁੱਤ ਦੇ ਕਤਲ ਪਿੱਛੇ ਕਿਸ ਦਾ ਹੱਥ?’

ਮਾਨਸਾ – ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਪੁੱਤ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਦਿਲ ਦੀਆਂ ਗੱਲਾਂ ਕੀਤੀਆਂ। ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਾਨੂੰ ਇੰਨਾ ਦੱਸ ਦਿਓ ਕਿ ਪੁੱਤ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ। ਇਸ ਦੌਰਾਨ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪੁੱਤ ਦੇ ਇਨਸਾਫ਼ ਨੂੰ ਲੈ ਕੇ ਫ਼ੈਸਲਾ ਆਉਂਦੇ-ਆਉਂਦੇ ਅਸੀਂ ਆਪ ਹੀ ਤੁਰ ਜਾਣਾ ਹੈ।

ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਸਿੱਧੂ ਦਾ ਭੋਗ 19 ਮਾਰਚ ਨੂੰ ਪਾਉਣਗੇ। ਸਿੱਧੂ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸਭ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ। ਦੱਸ ਦੇਈਏ ਕਿ ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

Add a Comment

Your email address will not be published. Required fields are marked *