CM ਮਾਨ ਦੇ ਐਲਾਨ ਮਗਰੋਂ ਕਈ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਤੇਜ਼ ਹੋਣ ਦੇ ਆਸਾਰ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ’ਚ ਸਖ਼ਤ ਰੁਖ਼ ਅਪਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਵਿਜੀਲੈਂਸ ਦੀ ਕਾਰਵਾਈ ਆਉਣ ਵਾਲੇ ਦਿਨਾਂ ’ਚ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।

ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਲਗਭਗ 15 ਨੇਤਾਵਾਂ ਅਤੇ ਕੁੱਝ ਅਧਿਕਾਰੀਆਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ’ਚ ਕਈ ਸਾਬਕਾ ਮੰਤਰੀ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਵਿਚਾਰ ਅਧੀਨ ਸਿੰਚਾਈ ਘਪਲਾ ਵੀ ਹੈ, ਜਿਸ ’ਚ ਕੁੱਝ ਸਾਬਕਾ ਅਕਾਲੀ ਆਗੂਆਂ ਨੂੰ ਵੀ ਪੜਤਾਲ ਲਈ ਸੱਦਿਆ ਜਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਸਰਕਾਰ ਦੀ ਕਾਰਵਾਈ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਇਸ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਆਉਣ ਵਾਲੇ ਦਿਨਾਂ ’ਚ ਆਪਣੀ ਕਾਰਵਾਈ ਤੇਜ਼ ਕਰ ਸਕਦੀ ਹੈ।

Add a Comment

Your email address will not be published. Required fields are marked *