ਪੰਜਾਬ ਵਿਧਾਨ ਸਭਾ ਬਾਹਰੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਜਿੱਥੇ ਬਜਟ ਇਜਲਾਸ ਦੀ ਕਾਰਵਾਈ ਚੱਲ ਰਹੀ ਹੈ, ਉੱਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਲਈ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਗਿਆ ਸੀ। ਇਸ ਧਰਨੇ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਮਗਰੋਂ ਚੁੱਕ ਲਿਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਵਿਦੇਸ਼ਾਂ ‘ਚ ਬੈਠੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਲੋਕਾਂ ਲਈ ਵੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਇਸ ਦੀ ਜਿਸ ਦਿਨ ਕਲੀਅਰੈਂਸ ਹੋ ਗਈ, ਉਨ੍ਹਾਂ ਲੋਕਾਂ ਨੂੰ ਵੀ ਇੱਥੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ‘ਚ ਸੀ. ਬੀ. ਆਈ. ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸਾਡੀਆਂ ਆਪਣੀਆਂ ਏਜੰਸੀਆਂ ਬਹੁਤ ਕਾਮਯਾਬ ਹਨ ਅਤੇ ਅਸੀਂ ਹੁਣ ਤੱਕ ਇਸ ਕਤਲ ਕਾਂਡ ‘ਚ 29 ਲੋਕਾਂ ਨੂੰ ਕਾਬੂ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇਸ ਮਾਮਲੇ ਸਬੰਧੀ 2 ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ ਅਤੇ ਸਾਡੀ ਹੀ ਪੁਲਸ ਬਾਕੀ ਰਹਿੰਦੇ ਦੋਸ਼ੀਆਂ ਨੂੰ ਫੜ੍ਹ ਕੇ ਲਿਆਵੇਗੀ।

Add a Comment

Your email address will not be published. Required fields are marked *