ਭਾਰਤ ਪਹੁੰਚੇ ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼

ਗੁਜਰਾਤ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਆਪਣੀ ਪਹਿਲੀ ਭਾਰਤ ਫੇਰੀ ‘ਤੇ ਅਹਿਮਦਾਬਾਦ ਪਹੁੰਚੇ। ਅਹਿਮਦਾਬਾਦ ਪਹੁੰਚਣ ਤੋਂ ਬਾਅਦ ਉਨ੍ਹਾਂ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ। ਦੱਸ ਦੇਈਏ ਕਿ ਅਲਬਾਨੀਜ਼ ਦਾ ਜਹਾਜ਼ ਸਿੱਧਾ ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ ‘ਤੇ ਉਤਰਿਆ, ਜਿੱਥੋਂ ਉਹ ਸਿੱਧਾ ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਗਿਆ। ਸਾਬਰਮਤੀ ਆਸ਼ਰਮ ਭਾਰਤ ਦੇ ਸੁਤੰਤਰਤਾ ਸੰਗਰਾਮ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਇਸ ਨੂੰ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 4 ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਹਨ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ਹਵਾਈ ਅੱਡੇ ‘ਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।

ਭਾਰਤ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਹ ਭਾਰਤ ਨਾਲ ਬਹੁ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਵਪਾਰ, ਸੁਰੱਖਿਆ ਅਤੇ ਆਪਸੀ ਤਾਲਮੇਲ ਵਰਗੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਅਸਾਧਾਰਨ ਤਰੱਕੀ ਹੋ ਰਹੀ ਹੈ, ਜਿਸ ਨੂੰ ਹੁਣ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਲੋੜ ਹੈ।

ਆਪਣੀ ਭਾਰਤ ਫੇਰੀ ਦੇ ਦੂਜੇ ਦਿਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਚੌਥੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਦਾ ਮੁਕਾਬਲਾ ਦੇਖਣਗੇ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਉਨ੍ਹਾਂ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੇ ਦੇਸ਼ ਅਤੇ ਭਾਰਤ ਸਰਕਾਰ ਨੇ ‘ਆਸਟ੍ਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ’ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਉਨ੍ਹਾਂ ਭਾਰਤੀ ਵਿਦਿਆਰਥੀਆਂ ਲਈ ਇਕ ਨਵੀਂ ਸਕਾਲਰਸ਼ਿਪ ਦਾ ਐਲਾਨ ਵੀ ਕੀਤਾ, ਜੋ ਆਸਟ੍ਰੇਲੀਆ ਵਿੱਚ ਪੜ੍ਹਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਮੈਨੂੰ ਇਕ ਨਵੀਂ ਸਕਾਲਰਸ਼ਿਪ ਪੇਸ਼ਕਸ਼ ‘ਫਰੈਂਡਸ਼ਿਪ ਸਕਾਲਰਸ਼ਿਪ ਦਾ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਹ ਭਾਰਤੀ ਵਿਦਿਆਰਥੀਆਂ ਲਈ ਆਸਟ੍ਰੇਲੀਆ ਵਿੱਚ 4 ਸਾਲਾਂ ਤੱਕ ਪੜ੍ਹਨ ਲਈ ਹੈ। ਵਜ਼ੀਫ਼ਾ ਇਕ ਵਿਆਪਕ ਦੋਸਤੀ ਪ੍ਰੋਗਰਾਮ ਦਾ ਹਿੱਸਾ ਹੈ, ਜੋ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਸੱਭਿਆਚਾਰਕ, ਵਿਦਿਅਕ ਅਤੇ ਭਾਈਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ।”

PunjabKesari

ਸਾਬਰਮਤੀ ਆਸ਼ਰਮ ਦਾ ਦੌਰਾ ਕਰਨ ਤੋਂ ਬਾਅਦ ਐਂਥਨੀ ਅਲਬਾਨੀਜ਼ ਨੇ ਹੋਲੀ ਮਨਾਈ। ਗੁਜਰਾਤ ਦੇ ਸੀਐੱਮ ਭੂਪੇਂਦਰ ਪਟੇਲ ਨੇ ਇਕ ਪ੍ਰੋਗਰਾਮ ‘ਚ ਉਨ੍ਹਾਂ ‘ਤੇ ਰੰਗ ਲਗਾਇਆ। ਪੀਐੱਮ ਨੇ ਵੀ ਗੁਲਾਲ ਲਗਾਇਆ। ਪ੍ਰਧਾਨ ਮੰਤਰੀ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਲਈ ਹੋਲੀ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।

Add a Comment

Your email address will not be published. Required fields are marked *