ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਸ਼ੋਕ ਦੀ ਲਹਿਰ, ਪੀ. ਐੱਮ. ਮੋਦੀ ਤੋਂ ਲੈ ਕੇ ਅਕਸ਼ੇ ਕੁਮਾਰ ਤਕ ਨੇ ਦਿੱਤੀ ਸ਼ਰਧਾਂਜਲੀ

ਮੁੰਬਈ – ਅਦਾਕਾਰ ਤੇ ਡਾਇਰੈਕਟਰ ਸਤੀਸ਼ ਕੌਸ਼ਿਕ ਦਾ ਬੁੱਧਵਾਰ ਰਾਤ ਨੂੰ ਦਿਹਾਂਤ ਹੋ ਗਿਆ। 66 ਸਾਲ ਦੀ ਉਮਰ ’ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਕੌਸ਼ਿਕ ਦੇ ਦਿਹਾਂਤ ਦੀ ਜਾਣਕਾਰੀ ਦਿੱਗਜ ਅਦਾਕਾਰ ਅਨੁਪਮ ਖੇਰ ਨੇ ਸਵੇਰੇ ਆਪਣੇ ਟਵਿਟਰ ਹੈਂਡਲ ’ਤੇ ਦਿੱਤੀ। ਦਿੱਗਜ ਅਦਾਕਾਰ ਦੇ ਦਿਹਾਂਤ ਦੀ ਖ਼ਬਰ ਨਾਲ ਦੇਸ਼ ਭਰ ’ਚ ਸ਼ੋਕ ਦੀ ਲਹਿਰ ਹੈ। ਫ਼ਿਲਮ ਇੰਡਸਟਰੀ ਤੋਂ ਲੈ ਕੇ ਦੇਸ਼ ਦੀਆਂ ਮਸ਼ਹੂਰ ਸ਼ਖ਼ਸੀਅਤਾਂ ਤਕ, ਕਈ ਹਸਤੀਆਂ ਨੇ ਸੋਸ਼ਲ ਮੀਡੀਆ ’ਤੇ ਸਤੀਸ਼ ਕੌਸ਼ਿਕ ਨੂੰ ਸ਼ਰਧਾਂਜਲੀ ਦਿੱਤੀ ਹੈ।

Add a Comment

Your email address will not be published. Required fields are marked *