PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ CM ਮਾਨ ਦਾ ਬਿਆਨ

ਚੰਡੀਗੜ੍ਹ: ਪਿਛਲੇ ਸਾਲ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ‘ਚ ਦੇਰੀ ਤੋਂ ਨਾਰਾਜ਼ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਇਸ ਬਾਰੇ ਬੀਤੇ ਦਿਨੀਂ ਮੁੱਖ ਸਕੱਤਰ ਵੀ.ਕੇ. ਜੰਜੂਆ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਰਿਪੋਰਟ ਮਿਲੇਗੀ, ਉਹ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਜਾਵੇਗੀ। 

ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਕਿਹਾ ਸੀ ਕਿ ਅੱਜ-ਕੱਲ੍ਹ ‘ਚ ਕੇਂਦਰ ਨੂੰ ਜਵਾਬ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਗਏ ਅਧਿਕਾਰੀ ਰਿਟਾਇਰ ਵੀ ਹੋ ਗਏ ਹਨ ਤਾਂ ਉਨ੍ਹਾਂ ਦੀ ਪੈਨਸ਼ਨ ਕੱਟੀ ਜਾ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਅਧਿਕਾਰੀਆਂ ਨੂੰ ਆਪਣੀ ਗੱਲ ਰੱਖਣ ਦਾ ਇਕ ਮੌਕਾ ਦਿੱਤਾ ਜਾਵੇਗਾ। ਅਧਿਕਾਰੀਆਂ ‘ਤੇ ਕਾਰਵਾਈ ਹੋਵੇਗੀ ਪਰ ਉਸ ਤੋਂ ਪਹਿਲਾਂ ਰਿਪੋਰਟ ਕੇਂਦਰ ਨੂੰ ਭੇਜੀ ਜਾਵੇਗੀ। ਵੀ. ਕੇ. ਜੰਜੂਆ ਨੇ ਕਿਹਾ ਸੀ ਕਿ ਇਸ ਬਾਰੇ ਮੁੱਖ ਮੰਤਰੀ ਮਾਨ ਨਾਲ ਗੱਲ ਹੋਈ ਹੈ ਅਤੇ ਜੋ ਵੀ ਕਸੂਰਵਾਰ ਹਨ, ਉਨ੍ਹਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਕਥਿਤ ਕਿਸਾਨ ਅੰਦੋਲਨਕਾਰੀਆਂ ਨੇ ਹੁਸੈਨੀਵਾਲਾ ਫਲਾਈਓਵਰ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਅੱਗੇ ਨਹੀਂ ਜਾਣ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 20 ਮਿੰਟ ਤੱਕ ਉਸੇ ਫਲਾਈਓਵਰ ‘ਤੇ ਰੁਕਣਾ ਪਿਆ ਅਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਕੇ ਏਅਰਪੋਰਟ ਪਰਤਣਾ ਪਿਆ ਸੀ।

Add a Comment

Your email address will not be published. Required fields are marked *