ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਇਮਰਾਨ ਵਿਰੁੱਧ ਕਰੇਗੀ ਮਾਣਹਾਨੀ ਮਾਮਲੇ ਦੀ ਸੁਣਵਾਈ

ਇਸਲਾਮਾਬਾਦ-ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਅਦਾਲਤ ਦੀ ਮਾਣਹਾਨੀ ਮਾਮਲੇ ਦੀ ਸੁਣਵਾਈ ਕਰੇਗਾ। ਮੀਡੀਆ ‘ਚ ਐਤਵਾਰ ਨੂੰ ਪ੍ਰਕਾਸ਼ਿਤ ਖਬਰਾਂ ਮੁਤਾਬਕ, ਇਥੇ ਇਕ ਰੈਲੀ ‘ਚ ਇਕ ਮਹਿਲਾ ਜੱਜ ਵਿਰੁੱਧ ਕਥਿਤ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਉਨ੍ਹਾਂ ਵਿਰੁੱਧ ਇਹ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ।

‘ਡਾਨ’ ਅਖਬਾਰ ਮੁਤਾਬਕ, ਇਮਰਾਨ ਖਾਨ ਵਿਰੁੱਧ ਮਾਣਹਾਨੀ ਮਾਮਲੇ ਦੀ ਸੁਣਵਾਈ ਇਸਲਾਮਾਬਾਦ ਹਾਈ ਕੋਰਟ ਦੇ ਮੁੱਖ ਜੱਜ ਅਤਹਰ ਮਿਨਾਲਾ ਦੀ ਬੈਂਚ ਕਰੇਗੀ। ਬੈਂਚ ‘ਚ ਜਸਟਿਸ ਮੋਹਸਿਨ ਅਖਤਬਰ ਕਿਆਨੀ, ਜੱਜ ਮਿਆਂਗੁਲ ਹਸਨ ਔਰੰਗਜੇਬ, ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਅਤੇ ਜਸਟਿਸ ਬਾਬਰ ਸੱਤਾਰ ਵੀ ਸ਼ਾਮਲ ਹਨ। ਸ਼ੁਰੂਆਤ ‘ਚ, ਇਸ ਮਾਮਲੇ ਦੀ ਸੁਣਵਾਈ ਤਿੰਨ ਮੈਂਬਰੀ ਬੈਂਚ ਕਰ ਰਹੀ ਸੀ।

ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਕਥਿਤ ਤੌਰ ‘ਤੇ ਧਮਕੀ ਦੇਣ ਨੂੰ ਲੈ ਕੇ ਮਾਣਹਾਨੀ ਕਾਰਵਾਈ ਤਹਿਤ 31 ਅਗਸਤ ਨੂੰ ਵਿਅਕਤੀਗਤ ਰੂਪ ਨਾਲ ਅਦਾਲਤ ‘ਚ ਮੌਜੂਦ ਹੋਣ ਦਾ ਨਿਰਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ਦੇ ਐੱਫ-9 ਪਾਰਕ ‘ਚ ਆਯੋਜਿਤ ਰੈਲੀ ‘ਚ ਇਮਰਾਨ ਖਾਨ ਨੇ ਇਸਲਾਮਾਬਾਦ ਦੇ ਪੁਲਸ ਇੰਸਪੈਕਟਰ ਜਨਰਲ ਅਤੇ ਡਿਪਟੀ ਇੰਸਪੈਕਟਰ ਜਨਰਲ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ, ‘ਅਸੀਂ ਤੁਹਾਨੂੰ ਨਹੀਂ ਬਖ਼ਸ਼ਾਂਗੇ।

Add a Comment

Your email address will not be published. Required fields are marked *