ਮਾਨ ਸਰਕਾਰ ਦੇ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਚੰਡੀਗੜ੍ਹ : ਪੰਜਾਬ ਕੈਬਨਿਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਕਾਰਨ ਸੀ.ਐੱਮ. ਭਗਵੰਤ ਮਾਨ ਨੇ ਆਪਣੇ ਕੁਝ ਕੈਬਨਿਟ ਮੰਤਰੀਆਂ ਵਿੱਚ ਫੇਰਬਦਲ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਵਿਭਾਗ ਸੌਂਪੇ ਹਨ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀ.ਐੱਮ. ਮਾਨ ਨੇ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤਾ ਹੈ, ਇਸ ਤੋਂ ਪਹਿਲਾਂ ਵੀ ਮੰਤਰੀ ਮੰਡਲ ‘ਚ ਫੇਰਬਦਲ ਹੋ ਚੁੱਕਾ ਹੈ।

ਤਬਦੀਲੀ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਆਮ ਪ੍ਰਸ਼ਾਸਨ, ਗ੍ਰਹਿ ਮੰਤਰਾਲਾ, ਵਿਜੀਲੈਂਸ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹਾਂ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ, ਸ਼ਹਿਰੀ ਵਿਕਾਸ, ਜਦੋਂਕਿ ਅਮਨ ਅਰੋੜਾ ਕੋਲ ਨਵੇਂ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਗਵਰਨੈਂਸ ਸੁਧਾਰ ਰੁਜ਼ਗਾਰ ਜਨਰੇਸ਼ਨ, ਗੁਰਮੀਤ ਸਿੰਘ ਮੀਤ ਹੇਅਰ ਕੋਲ ਜਲ ਸਰੋਤ, ਖਾਣਾਂ, ਵਿਗਿਆਨ ਅਤੇ ਟੈਕਨਾਲੋਜੀ, ਵਾਤਾਵਰਣ, ਖੇਡਾਂ ਅਤੇ ਯੁਵਕ ਮਾਮਲੇ, ਲਾਲਜੀਤ ਭੁੱਲਰ ਕੋਲ ਟਰਾਂਸਪੋਰਟ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਚੇਤਨ ਸਿੰਘ ਜੌੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ, ਅਨਮੋਲ ਗਗਨ ਮਾਨ ਕੋਲ ਸੈਰ-ਸਪਾਟਾ ਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗ ਹੋਣਗੇ।

Add a Comment

Your email address will not be published. Required fields are marked *