ਗਾਇਕ ਮਨਕੀਰਤ ਔਲਖ ਨੇ ਸਾਂਝੀ ਕੀਤੀ ਪੁੱਤਰ ਦੀ ਪਹਿਲੀ ਤਸਵੀਰ

ਚੰਡੀਗੜ੍ਹ : ਮਸ਼ਹੂਰ ਗਾਇਕ ਮਨਕੀਰਤ ਔਲਖ ਇੰਨੀਂ ਦਿਨੀਂ ਕਾਫ਼ੀ ਵਿਵਾਦਾਂ ਵਿਚ ਘਿਰੇ ਹੋਏ ਹਨ। ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਹ ਲਗਾਤਾਰ ਸੁਰਖੀਆਂ ਵਿਚ ਬਣੇ ਹੋਏ ਹਨ। ਹਾਲਾਂਕਿ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਗਈ ਪਰ ਬੰਬੀਹਾ ਗੈਂਗ ਵੱਲੋਂ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਰਕੇ ਉਹ ਵਿਦੇਸ਼ ਚੱਲਿਆ ਗਿਆ ਹੈ। ਹਾਲ ਹੀ ਵਿਚ ਮਨਕੀਰਤ ਔਲਖ ਨੇ ਆਪਣੇ 2 ਮਹੀਨਿਆਂ ਦੇ ਬੱਚੇ ਨਾਲ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਮਨਕੀਰਤ ਔਲਖ ਨੇ ਬੀਤੇ ਦਿਨੀਂ ਯਾਨੀਕਿ ਐਤਵਾਰ ਨੂੰ ਇਹ ਤਸਵੀਰ ਸ਼ੇਅਰ ਕੀਤੀ ਸੀ, ਜਿਸ ਵਿਚ ਉਸ ਨੇ ਆਪਣੇ ਨਵਜੰਮੇ ਪੁੱਤਰ ਦਾ ਹੱਥ ਫੜਿਆ ਹੋਇਆ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਪਿਆਰੀ ਜਿਹੀ ਕੈਪਸ਼ਨ ਵੀ ਲਿਖੀ। ਉਨ੍ਹਾਂ ਨੇ ਲਿਖਿਆ ਹੈ, “ਸਿਮਰਨ, ਸਬਰ, ਸ਼ੁਕਰ। ਸਤਨਾਮ ਵਾਹਿਗੁਰੂ ਜੀ।” ਔਲਖ ਦੀ ਇਸ ਪੋਸਟ ਨੂੰ ਹੁਣ ਤੱਕ ਲੱਖਾਂ ਲਾਈਕ ਤੇ ਕੁਮੈਂਟ ਮਿਲ ਚੁੱਕੇ ਹਨ। 

ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਮਨਕੀਰਤ ਔਲਖ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਆਪਣੀ ਜ਼ਿੰਦਗੀ ਨਾਲ ਜੁੜੇ ਕਈ ਅਹਿਮ ਖੁਲਾਸੇ ਕੀਤੇ ਸਨ। ਉਨ੍ਹਾਂ ਨੇ ਚੈਨਲ ‘ਤੇ ਦੱਸਿਆ ਸੀ ਕਿ ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਕੁੱਝ ਸਮਾਂ ਬਾਅਦ ਹੀ ਉਨ੍ਹਾਂ ਨੇ ਵਿਆਹ ਕਰਵਾ ਲਿਆ ਸੀ। ਇਸ ਤੋਂ ਬਾਅਦ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤਾਂ ਉਨ੍ਹਾਂ ਧੱਕੇ ਨਾਲ ਕਤਲ ਵਿਚ ਘਸੀਟਿਆ ਗਿਆ। ਉਸ ਸਮੇਂ ਮੇਰੀ ਪਤਨੀ 9 ਮਹੀਨੇ ਦੀ ਗਰਭਵਤੀ (ਪ੍ਰੈਗਨੈਂਟ) ਸੀ, ਜਿਸ ਕਰਕੇ ਮੈਂ ਵਿਦੇਸ਼ ਚੱਲਿਆ ਗਿਆ ਸੀ। ਜੂਨ ਮਹੀਨੇ ਵਿਚ ਸਾਡੇ ਘਰ ਬੱਚੇ ਨੇ ਜਨਮ ਲਿਆ ਸੀ। 
ਮਨਕੀਰਤ ਔਲਖ ਨੇ ਖੁਦ ਆਪਣੇ ਇੰਟਰਵਿਊ ਵਿਚ ਦੱਸਿਆ ਸੀ ਕਿ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਨਾ ਪਸੰਦ ਨਹੀਂ ਕਰਦੇ ਪਰ ਹਾਲਾਤ ਇਹੋ ਜਿਹੇ ਬਣੇ ਕਿ ਉਨ੍ਹਾਂ ਨੂੰ ਇਸ ਬਾਰੇ ਗੱਲ ਕਰਨੀ ਪਈ ਅਤੇ ਹੁਣ ਉਨ੍ਹਾਂ ਨੇ ਆਪਣੇ ਬੇਟੇ ਦੀ ਤਸਵੀਰ ਸ਼ੇਅਰ ਕਰਕੇ ਸਭ ਵਿਵਾਦਾਂ ‘ਤੇ ਵਿਰਾਮ ਵੀ ਲਗਾ ਦਿੱਤਾ ਹੈ। 

ਮਨਕੀਰਤ ਔਲਖ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗੀਤ ਦਿੱਤੇ ਹਨ। ਹਾਲ ਹੀ ਵਿਚ ਔਲਖ ਨੇ ਆਪਣੇ ਅਗਲੇ ਟਰੈਕ ਦੀ ਸ਼ੂਟਿੰਗ ਵੀ ਪੂਰੀ ਕੀਤੀ ਹੈ, ਜੋ ਕਿ ਜਲਦ ਹੀ ਰਿਲੀਜ਼ ਹੋ ਸਕਦਾ ਹੈ।  

Add a Comment

Your email address will not be published. Required fields are marked *