ਕੱਲ ਨੂੰ ਰਿਲੀਜ਼ ਹੋਵੇਗਾ ‘ਤੇਰੀ ਮੇਰੀ ਗੱਲ ਬਣ ਗਈ’ ਫ਼ਿਲਮ ਦਾ ਗੀਤ ‘ਜੋੜੀ’

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹੈ। ਟਰੇਲਰ ਹੋਵੇ ਜਾਂ ਫਿਰ ਗੀਤ, ਹਰ ਇਕ ਨੂੰ ਦਰਸ਼ਕਾਂ ਵਲੋਂ ਪਿਆਰ ਮਿਲ ਰਿਹਾ ਹੈ। ਫ਼ਿਲਮ ਦੀ ਟੀਮ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ।

ਹੁਣ ਫ਼ਿਲਮ ਦਾ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਨਾਂ ਹੈ ‘ਜੋੜੀ’। ਇਹ ਗੀਤ ਕੱਲ ਯਾਨੀ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਨੂੰ ਅਖਿਲ ਤੇ ਇਪਸਿਤਾ ਨੇ ਆਵਾਜ਼ ਦਿੱਤੀ ਹੈ। ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ ਤੇ ਇਸ ਗੀਤ ਦੇ ਬੋਲ ਮਨਿੰਦਰ ਕੈਲੇ ਨੇ ਲਿਖੇ ਹਨ।

ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੀ ਗੱਲ ਕਰੀਏ ਤਾਂ ਗਾਇਕ ਅਖਿਲ ਦੀ ਇਹ ਡੈਬਿਊ ਫ਼ਿਲਮ ਹੈ। ਇਸ ਫ਼ਿਲਮ ’ਚ ਅਖਿਲ ਤੇ ਰੁਬੀਨਾ ਤੋਂ ਇਲਾਵਾ ਪ੍ਰੀਤੀ ਸਪਰੂ, ਗੁੱਗੂ ਗਿੱਲ, ਪੁਨੀਤ ਇੱਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਡੋਲੀ ਮੱਟੂ, ਅਲਕਾ ਕੌਸ਼ਲ ਤੇ ਤੇਜ ਸਪਰੂ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਬਣਾਇਆ ਹੈ। ਇਸ ਦੇ ਐਸੋਸੀਏਟ ਰਾਈਟਰ, ਡਾਇਰੈਕਟਰ ਤੇ ਪ੍ਰੋਡਿਊਸਰ ਉਪਵਾਨ ਸੁਦਰਸ਼ਨ ਹਨ। ਦੁਨੀਆ ਭਰ ’ਚ ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Add a Comment

Your email address will not be published. Required fields are marked *