ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਣਾ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ, ‘ਬਾਕਸਰ’ ਸਿਰ ਸੀ ਲੱਖ ਰੁਪਏ ਦਾ ਇਨਾਮ

ਜੈਪੁਰ – ਜੈਪੁਰ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਨੇਪਾਲ ਸਰਹੱਦ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਲੋੜੀਂਦੇ ਅਪਰਾਧੀ ਅਤੇ ਸਰਗਣੇ ਰਿਤਿਕ ਬਾਕਸਰ ਨੂੰ ਗ੍ਰਿਫਤਾਰ ਕੀਤਾ ਹੈ। ਰਿਤਿਕ ’ਤੇ ਇਕ ਲੱਖ ਰੁਪਏ ਦਾ ਇਨਾਮ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ 28 ਜਨਵਰੀ ਦੀ ਰਾਤ ਨੂੰ ਜੈਪੁਰ ਦੇ ਜਵਾਹਰ ਸਰਕਲ ਥਾਣਾ ਖੇਤਰ ਦੇ ਜ਼ੀ ਕਲੱਬ ’ਚ 3 ਬਦਮਾਸ਼ਾਂ ਨੇ ਗੋਲ਼ੀਬਾਰੀ ਕੀਤੀ ਸੀ। ਘਟਨਾ ਤੋਂ ਬਾਅਦ ਬਦਮਾਸ਼ ਰਿਤਿਕ ਬਾਕਸਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਕੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਇਸ ਵਿਚਾਲੇ ਪੁਲਸ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਗੋਲ਼ੀਬਾਰੀ ਤੇ ਜ਼ਬਰਨ ਵਸੂਲੀ ਨਾਲ ਜੁੜੇ ਇਕ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਜੈਪੁਰ ਦੇ ਪੁਲਸ ਕਮਿਸ਼ਨਰ ਆਨੰਦ ਕੁਮਾਰ ਸ਼੍ਰੀਵਾਸਤਨ ਨੇ ਦੱਸਿਆ ਕਿ ਗ੍ਰਿਫ਼ਤਾਰ ਰਿਤਿਕ ਕਥਿਤ ਤੌਰ ‘ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵਪਾਰੀਆਂ ਨੂੰ ਗੰਭੀਰ ਸਿੱਟੇ ਭੁਗਤਣ ਦੀ ਧਮਕੀ ਦੇਣ ਤੇ ਪੈਸੇ ਲੈਣ ਵਿਚ ਸ਼ਾਮਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਖ਼ਿਲਾਫ਼ ਜਨਵਰੀ ਵਿਚ ਜੈਪੁਰ ਦੇ ਜੀ-ਕਲੱਬ ਵਿਚ ਗੋਲ਼ੀਬਾਰੀ ਕਰਨ ਤੇ ਕਲੱਬ ਦੇ ਮਾਲਕ ਤੋਂ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਫੇਸਬੁੱਕ ਜ਼ਰੀਏ ਇਸ ਦੀ ਜ਼ਿੰਮੇਵਾਰੀ ਲਈ ਸੀ। 

ਅਧਿਕਾਰੀ ਨੇ ਦੱਸਿਆ ਕਿ ਉਸ ਦੇ ਨੇਪਾਲ ਵਿਚ ਲੁਕੇ ਹੋਣ ਦੀ ਇਕ ਗੁਪਤ ਸੂਚਨਾ ਦੇ ਅਧਾਰ ‘ਤੇ ਪੁਲਸ ਦੀਆਂ 2 ਪਾਰਟੀਆਂ ਨੇ ਇਨਪੁੱਟ ‘ਤੇ ਕੰਮ ਕੀਤਾ ਤੇ ਜਿਓਂ ਹੀ ਰਿਤਿਕ ਨੇ 18 ਮਾਰਚ ਨੂੰ ਬੀਰਗੰਜ (ਨੇਪਾਲ)-ਰਕਸੌਲ (ਭਾਰਤ) ਤੋਂ ਸਰਹੱਦ ਪਾਰ ਕੀਤੀ, ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਜੈਪੁਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *