ਇਮਰਾਨ ਸਮਰਥਕਾਂ ਤੇ ਪੁਲਸ ਵਿਚਾਲੇ ਝੜਪ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ’ਚ ਪਾਕਿਸਤਾਨੀ ਪੱਤਰਕਾਰ ਗ੍ਰਿਫ਼ਤਾਰ

ਇਸਲਾਮਾਬਾਦ –ਪਾਕਿਸਤਾਨ ਦੀ ਪੁਲਸ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਲਈ ਪਿਛਲੇ ਹਫ਼ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪੇਸ਼ੀ ਦੌਰਾਨ ਇਥੇ ਅਦਾਲਤ ਕੰਪਲੈਕਸ ਦੇ ਬਾਹਰ ਹਿੰਸਾ ਭੜਕਾਉਣ ਦੇ ਦੋਸ਼ ’ਚ ਇਕ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਨ ਦੇ ਸਮਰਥਕਾਂ ਅਤੇ ਪੁਲਸ ਵਿਚਾਲੇ ਸ਼ਨੀਵਾਰ ਨੂੰ ਕਈ ਘੰਟੇ ਤੱਕ ਸੰਘਰਸ਼ ਹੋਇਆ ਸੀ।

ਇਹ ਸੰਘਰਸ਼ ਅਦਾਲਤ ਕੰਪਲੈਕਸ ਦੇ ਬਾਹਰ ਉਸ ਸਮੇਂ ਹੋਇਆ ਸੀ, ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਖਾਨ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਇਕ ਸ਼ਿਕਾਇਤ ’ਤੇ ਕਾਰਵਾਈ ਵਿਚ ਹਿੱਸਾ ਲੈਣ ਲਈ ਅਦਾਲਤ ਪਹੁੰਚੇ ਸਨ।

Add a Comment

Your email address will not be published. Required fields are marked *