ਦਿੱਲੀ ਆਬਕਾਰੀ ਨੀਤੀ: ਸਿਸੋਦੀਆ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਦਿੱਲੀ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਥਾਨਕ ਅਦਾਲਤ ਨੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਰਾਸਤੀ ਪੁੱਛਗਿੱਛ ਮਗਰੋਂ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 5 ਅਪਰੈਲ ਤਕ ਜੇਲ੍ਹ ਭੇਜ ਦਿੱਤਾ ਹੈ। ਸਿਸੋਦੀਆ ਖ਼ਿਲਾਫ਼ ਕੇਸ ਦੀ ਮੁੱਖ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ ਤੇ ਬੀਤੇ ਮੰਗਲਵਾਰ ਵਿਸ਼ੇਸ਼ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 25 ਮਾਰਚ ਤਕ ਮੁਲਤਵੀ ਕਰ ਦਿੱਤੀ ਸੀ। ਕਾਬਿਲੇਗੌਰ ਹੈ ਕਿ ਸਾਲ 2021-22 ਦੀ ਦਿੱਲੀ ਆਬਕਾਰੀ ਨੀਤੀ ਵਿੱਚ ਘਪਲੇ ਦੇ ਦੋਸ਼ ਹੇਠ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਹੈ।

Add a Comment

Your email address will not be published. Required fields are marked *