ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ

ਜਲੰਧਰ, 28 ਅਗਸਤ

ਸਥਾਨਕ ਬੀਐੱਮਸੀ ਚੌਕ ਵਿੱਚ ਲੱਗੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ’ਤੇ ਕਿਸੇ ਵੱਲੋਂ  ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। ਇਸ ਦੇ ਨਾਲ ਹੀ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੱਗੇ ਹੋਰਡਿੰਗ ’ਤੇ ਵੀ ਨਾਅਰੇ ਲਿਖੇ ਗਏ ਸਨ, ਜਿਸ ਨੂੰ ਪੁਲੀਸ ਨੇ ਮਿਟਾ ਦਿੱਤਾ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਭਲਕੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕਰਨ ਆ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਤੇ ਸ਼ੀਸ਼ਾ ਸਾਫ਼ ਕਰਵਾ ਦਿੱਤਾ। ਦੱਸਣਯੋਗ ਕਿ ਜਿੱਥੇ ਸਾਬਕਾ ਮੁੱਖ ਮੰਤਰੀ ਦਾ ਬੁੱਤ ਲੱਗਾ ਹੋੋਇਆ ਹੈ ਉੱਥੇ ਬੀਐੱਮਸੀ ਚੌਕ ਵਿੱਚ ਹਰ ਵੇਲੇ ਪੁਲੀਸ ਤਾਇਨਾਤ ਰਹਿੰਦੀ ਹੈ ਤੇ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ। ਹੁਣ ਮੁਲਜ਼ਮਾਂ ਦਾ ਪਤਾ ਲਾਉਣ ਲਈ ਇਨ੍ਹਾਂ ਕੈਮਰਿਆਂ ਸਣੇ ਸ਼ਹਿਰ ਦੇ ਹੋਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਲੀ ਜਾ ਰਹੀ ਹੈ। ਕੇਂਦਰ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਇੱਕ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਬੁੱਤ ਅਤੇ ਬੋਰਡ ’ਤੇ ਲਿਖ਼ੇ ਨਾਅਰੇ ਦਿਖਾਏ ਗਏ ਹਨ। ਵੀਡੀਓ ਵਿੱਚ ਗੁਰਪਤਵੰਤ ਪੰਨੂ ਨੇ ਬੁੱਤ ’ਤੇ ਜਾਣ ਵਾਲੇ ਕਾਂਗਰਸੀਆਂ ਤੇ ਪੰਜਾਬ ਪੁਲੀਸ ਨੂੰ ਅੰਜਾਮ ਭੁਗਤਣ ਦੀ ਧਮਕੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਪੰਨੂ ਨੇ 31 ਅਗਸਤ ਨੂੰ ਭਾਈ ਦਿਲਾਵਰ ਸਿੰਘ ਦੇ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੇ ਸਮਾਗਮ ਸਬੰਧੀ ਵੀ ਸੱਦਾ ਦਿੱਤਾ ਹੈ। 

ਭਗਵੰਤ ਮਾਨ ਨੇ ਪਤਨੀ ਸਣੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ:ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਸਫ਼ਲਤਾ ਨਾਲ ਨਿਭਾਉਣ ਲਈ  ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਮੌਕੇ ਸਿਰਫ਼ ਗੁਰੂ ਘਰ ਵਿਖੇ ਅਸ਼ੀਰਵਾਦ ਲੈਣ ਆਏ ਹਨ ਅਤੇ ਕੋਈ ਸਿਆਸੀ ਗੱਲਬਾਤ ਨਹੀਂ ਕਰਨਗੇ।   

Add a Comment

Your email address will not be published. Required fields are marked *