ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਧਮਕੀ
August 29, 2022
![](http://mehakewattan.com/wp-content/uploads/2022/08/download-7-7.jpg)
ਚੰਡੀਗੜ੍ਹ, 29 ਅਗਸਤ
ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 3 ਮਹੀਨੇ ਪੂਰੇ ਹੋ ਗਏ ਹਨ। ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿਚ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਧਮਕੀ ਦਿੱਤੀ ਹੈ। ਉਹ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ਵਿਚ ਲੋੜੀਂਦਾ ਹੈ ਤੇ ਇਹ ਵੀ ਚਰਚਾ ਚਲ ਰਹੀ ਹੈ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੇ ਯਤਨ ਤੇਜ਼ ਹੋ ਗਏ ਹਨ।