ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਮੋਗਾ/ਕੈਨੇਡਾ : ਮੋਗਾ ਦੇ ਪਿੰਡ ਘੋਲੀਆ ਦੇ ਰਹਿਣ ਵਾਲੇ ਨੌਜਵਾਨ ਜਗਸੀਰ ਸਿੰਘ ਗਿੱਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਲਗਭਗ ਛੇ ਸਾਲ ਪਹਿਲਾਂ ਹੀ ਆਪਣਾ ਭਵਿੱਖ ਬਨਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਕੈਨੇਡਾ ਹੀ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਗਸੀਰ ਸਿੰਘ ਕੈਨੇਡਾ ਵਿਚ ਟਰੱਕ ਚਲਾਉਂਦਾ ਸੀ। ਜਿਵੇਂ ਹੀ ਸੋਮਵਾਰ ਸਵੇਰੇ ਜਗਸੀਰ ਸਿੰਘ ਦੀ ਮੌਤ ਦੀ ਖ਼ਬਰ ਪਿੰਡ ’ਚ ਆਈ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਹ ਵੀ ਪਤਾ ਲੱਗਾ ਹੈ ਕਿ ਜਗਸੀਰ ਅਮਰੀਕਾ ਤੋਂ ਕੈਨੇਡਾ ਨੂੰ ਟਰੱਕ ਰਾਹੀਂ ਵਾਪਿਸ ਆ ਰਿਹਾ ਸੀ, ਅਚਾਨਕ ਹਾਈਵੇਅ ’ਤੇ ਉਸ ਦੇ ਟਰੱਕ ਦੀ ਸਾਹਮਣੇ ਤੋਂ ਆ ਰਹੇ ਇਕ ਹੋਰ ਟੱਰਕ ਨਾਲ ਟੱਕਰ ਹੋ ਗਈ, ਇਸ ਟੱਕਰ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅਤੇ ਜਗਸੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਫਿਲਹਾਲ ਇਹ ਹਾਦਸਾ ਕਿਨ੍ਹਾਂ ਹਾਲਾਤ ਵਿਚ ਵਾਪਰਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਨੌਜਵਾਨ ਜਗਸੀਰ ਸਿੰਘ ਦੀ ਹੋਈ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉਥੇ ਹੀ ਪਿੰਡ ਵਿਚ ਵੀ ਸੋਗ ਪਾਇਆ ਜਾ ਰਿਹਾ ਹੈ। 

Add a Comment

Your email address will not be published. Required fields are marked *