ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼

ਅੰਮ੍ਰਿਤਸਰ : ਬੀਤੇ ਦਿਨੀਂ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਗੁਰੂ ਨਗਰੀ ਅੰਮ੍ਰਿਤਸਰ ਵਿਚ ਪਹੁੰਚੇ। ਇਸ ਦੌਰਾਨ ਉਹ ਉਚੇਚੇ ਤੌਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ (ਸਰਬਜੀਤ): ਬੀਤੇ ਦਿਨੀਂ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਗੁਰੂ ਨਗਰੀ ਅੰਮ੍ਰਿਤਸਰ ਵਿਚ ਪਹੁੰਚੇ। ਇਸ ਦੌਰਾਨ ਉਹ ਉਚੇਚੇ ਤੌਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਦਰਬਾਰ ਸਾਹਿਬ ‘ਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੀ ਨਵੀਂ ਫ਼ਿਲਮ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਛੇਤੀ ਹੀ ਠੀਕ ਹੋ ਜਾਣਗੇ। ਇਹ ਵੀ ਪਤਾ ਲੱਗਾ ਹੈ ਕਿ ਸੋਨੂੰ ਸੂਦ ਆਪਣੀ ਨਵੀਂ ਫ਼ਿਲਮ ਦੀ ਪ੍ਰਮੋਸ਼ਨ ਲਈ ਪਹਿਲਾਂ ਇਕ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

Add a Comment

Your email address will not be published. Required fields are marked *