ਅੰਮ੍ਰਿਤਪਾਲ ਸਿੰਘ ਜੇ ਸੱਚੇ-ਸੁੱਚੇ ਸਿੰਘ ਹਨ ਤਾਂ ਤੁਰੰਤ ਪੁਲਸ ਨੂੰ ਆਤਮ-ਸਮਰਪਣ ਕਰਨ: ਭਾਈ ਰਣਜੀਤ ਸਿੰਘ

ਪਟਿਆਲਾ, ਰੱਖੜਾ – ਪੰਜਾਬ ਅੰਦਰ ਨੌਜਵਾਨਾਂ ਨੂੰ ਹਥਿਆਰਾਂ ਰਾਹੀਂ ਭੜਕਾਉਣ ਵਾਲੇ ਭਾਈ ਅੰਮ੍ਰਿਤਪਾਲ ਜੇ ਗੁਰੂ ਦੇ ਸੱਚੇ ਸਿੱਖ ਹਨ ਤਾਂ ਉਹ ਹੁਣ ਪਿਛਲੇ 8 ਦਿਨਾਂ ਤੋਂ ਕਿਉਂ ਪਿੱਠ ਦਿਖਾ ਕੇ ਭੱਜ ਰਹੇ ਹਨ, ਜੇਕਰ ਸੱਚੇ-ਸੁੱਚੇ ਹਨ ਤਾਂ ਉਹ ਤੁਰੰਤ ਪੁਲਸ ਨੂੰ ਆਤਮ-ਸਮਰਪਣ ਕਰਨ ਕਿਉਂਕਿ ਉਨ੍ਹਾਂ ਦੀ ਵਜ੍ਹਾ ਨਾਲ ਪੰਜਾਬ ਦੇ ਭੋਲੇ-ਭਾਲੇ ਸਿੱਖ ਨੌਜਵਾਨਾਂ ਨੂੰ ਜੇਲ੍ਹ ਜਾਣ ਲਈ ਮਜਬੂਰ ਹੋਣਾ ਪਿਆ ਹੈ, ਜਿਨ੍ਹਾਂ ਦੀ ਕੋਈ ਸਾਰ ਲੈਣ ਵਾਲਾ ਨਹੀਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਰਣਜੀਤ ਸਿੰਘ ਢੱਡਰੀ ਵਾਲਿਆਂ ਨੇ ਇਕ ਵੀਡੀਓ ਕਲਿੱਪ ਜਾਰੀ ਕਰਕੇ ਕੀਤਾ।

ਰਣਜੀਤ ਸਿੰਘ ਕਿਹਾ ਕਿ ਅੰਮ੍ਰਿਤਪਾਲ ਨੂੰ ਇਹ ਨਹੀਂ ਪਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੱਜ ਦੇ ਅਜੋਕੇ ਸਮੇਂ ਵਿਚ ਹਥਿਆਰਾਂ ਦੀ ਨਹੀਂ ਵਿਚਾਰਾਂ ਤੇ ਉਚ ਸਿੱਖਿਆ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਪਾਉਣ ਵਾਲੇ ਅੰਮ੍ਰਿਤਪਾਲ ਹੁਣ ਆਪ ਪੁਲਸ ਦੇ ਡਰ ਤੋਂ ਲੁਕਦੇ ਫਿਰ ਰਹੇ ਹਨ, ਜਿਨ੍ਹਾਂ ਦੀ ਬਦੌਲਤ ਨੌਜਵਾਨਾਂ ’ਤੇ ਅੰਮ੍ਰਿਤਪਾਲ ਦਾ ਟੈਗ ਲੱਗ ਗਿਆ ਹੈ। ਜਿਹੜਾ ਵਿਅਕਤੀ ਖੰਡੇ ਬਾਟੇ ਦਾ ਅੰਮ੍ਰਿਤ ਛਕਾਉਣ ਦੀਆਂ ਗੱਲਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਵੱਡੀਆਂ-ਵੱਡੀਆਂ ਗੱਲਾਂ ਮਾਰ ਰਿਹਾ ਸੀ ਉਹ ਖੁਦ ਆਪਣਾ ਬਚਾ ਕੇ ਭੱਜ ਗਿਆ ਹੈ ਅਤੇ ਨੌਜਵਾਨਾਂ ਨੂੰ ਕੁਰਾਹੇ ਪਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ’ਤੇ ਅਜਿਹੇ ਭੜਕਾਊ ਲੋਕਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਜਿਹੜੀ ਉਮਰ ਆਈ. ਏ. ਐੱਸ., ਪੀ. ਸੀ. ਐੱਸ. ਬਣਨ ਦੀ ਹੈ, ਉਹ ਅਜਿਹੇ ਵਿਅਕਤੀਆਂ ਮਗਰ ਲੱਗ ਕੇ ਆਪਣਾ ਨੁਕਸਾਨ ਕਰ ਬੈਠਦੇ ਹਨ, ਜਿਨ੍ਹਾਂ ਦਾ ਦਰਦ ਉਨ੍ਹਾਂ ਮਾਵਾਂ ਨੂੰ ਹੈ ਜਿਨ੍ਹਾਂ ਦਾ ਇਕੱਲਾ-ਇਕੱਲਾ ਪੁੱਤ ਕੁਰਾਹੇ ਪੈ ਕੇ ਅਜਿਹੇ ਵਿਅਕਤੀਆਂ ਦੀ ਭੇਟ ਚੜ੍ਹ ਜਾਂਦਾ ਹੈ।

Add a Comment

Your email address will not be published. Required fields are marked *