ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗੀ ਰਾਹੁਲ ਦੀ ਅਯੋਗਤਾ: ਚਿਦੰਬਰਮ

ਕੋਲਕਾਤਾ:ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ’ਚ ਉਸ ਦੀਆਂ ਸੰਭਾਵਨਾਵਾਂ ਵਧਣਗੀਆਂ। ਉਨ੍ਹਾਂ ਇਕ ਇੰਟਰਵਿਊ ’ਚ ਕਿਹਾ ਕਿ ਦੇਸ਼ ’ਚ ਅਣਐਲਾਨੀ ਐਮਰਜੈਂਸੀ ਹੈ ਅਤੇ ਭਾਜਪਾ ਨੇ ਕਾਂਗਰਸ ਨੂੰ ਆਪਣਾ ਮੁੱਖ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਖਾਤਮਾ ਨਹੀਂ ਹੋਵੇਗਾ ਅਤੇ ਖੇਤਰੀ ਪਾਰਟੀਆਂ ਮਿਲ ਕੇ ਭਾਜਪਾ ਦਾ ਟਾਕਰਾ ਕਰਨ ’ਚ ਸਹਾਈ ਹੋਣਗੀਆਂ।

Add a Comment

Your email address will not be published. Required fields are marked *