ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਟੋਰਾਂਟੋ- ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਭਾਈਚਾਰੇ ਵਿਚ ਚਿੰਤਾ ਵਧਦੀ ਜਾ ਰਹੀ ਹੈ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਹੈ।

ਗੋ ਫੰਡ ਮੀ ਪੇਜ ਮੁਤਾਬਕ ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਉਹ ਬਹੁਤ ਮਦਦਗਾਰ ਸੀ। ਜਸਦੀਪ ਸਿੰਘ ਦੀ ਲਾਸ਼ ਉਸ ਦੇ ਘਰ ਭੇਜਣ ਲਈ ਗੋ ਫੰਡ ਮੀ ਪੇਜ਼ ‘ਤੇ ਵੰਡ ਇਕੱਠਾ ਕੀਤਾ ਜਾ ਰਿਹਾ ਹੈ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਮਾਰਚ 2023 ਨੂੰ ਵਿਧਾਨ ਸਭਾ ਹਲਕਾ ਬਾਘਾਪੁਰਾਣਾ (ਮੋਗਾ) ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਲਿਵਰ ਦੀ ਬੀਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ। ਗੁਰਮਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਲੜਕਾ ਸੀ, ਜੋ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ 10 ਸਾਲਾ ਪੁੱਤ ਵੀ ਕੈਨੇਡਾ ਵਿਖੇ ਰਹਿ ਰਹੇ ਹਨ। 

Add a Comment

Your email address will not be published. Required fields are marked *