ਪਾਕਿ ਦੇ ਪੇਸ਼ਾਵਰ ਸ਼ਹਿਰ ‘ਚ ਸਿੱਖ ਵਪਾਰੀ ਨੂੰ ਗੋਲੀਆਂ ਨਾਲ ਭੁੰਨਿਆ

ਪੇਸ਼ਾਵਰ – ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਇਕ ਸਿੱਖ ਵਪਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ, ਜਦੋਂ ਮੋਟਰਸਾਈਕਲ ਸਵਾਰ ਕੁਝ ਵਿਅਕਤੀਆਂ ਨੇ ਪੇਸ਼ਾਵਰ ਦੇ ਡੀਰ ਕਲੋਨੀ ਇਲਾਕੇ ਵਿੱਚ ਦਿਆਲ ਸਿੰਘ ਨਾਮਕ ਇਗ ਕਾਰੋਬਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਪੁਲਸ ਨੇ ਮੌਕੇ ਤੋਂ 30 ਬੋਰ ਦੇ ਕਾਰਤੂਸ ਬਰਾਮਦ ਕੀਤੇ ਹਨ।

ਦੁਕਾਨ ਤੋਂ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਪੁਲਸ ਨੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਕਰਾਚੀ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਹਿੰਦੂ ਡਾਕਟਰ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਇੱਕ ਦਿਨ ਬਾਅਦ ਵਾਪਰੀ ਹੈ। ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਪਿਛਲੇ ਹਫ਼ਤੇ ਸਿੰਧ ਸੂਬੇ ਵਿੱਚ ਰਮਜ਼ਾਨ ਆਰਡੀਨੈਂਸ ਦੀ ਕਥਿਤ ਤੌਰ ‘ਤੇ ਉਲੰਘਣਾ ਕਰਨ ਲਈ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਦੁਕਾਨਦਾਰਾਂ ‘ਤੇ ਹਮਲਾ ਕੀਤਾ ਗਿਆ ਸੀ।

ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਰਹਿੰਦੇ ਹਨ। ਜ਼ਿਆਦਾਤਰ ਸੂਬਾਈ ਰਾਜਧਾਨੀ ਪੇਸ਼ਾਵਰ ਦੇ ਜੋਗਨ ਸ਼ਾਹ ਵਿਚ ਰਹਿੰਦੇ ਹਨ। ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਬਹੁਤੇ ਮੈਂਬਰ ਕਾਰੋਬਾਰ ਕਰਦੇ ਹਨ, ਜਦੋਂ ਕਿ ਕੁਝ ਦਵਾਈਆਂ ਦੀ ਦੁਕਾਨ ਚਲਾਉਂਦੇ ਹਨ। ਪਿਛਲੇ ਸਾਲ ਸਤੰਬਰ ਵਿੱਚ, ਇੱਕ ਨਾਮਵਰ ਸਿੱਖ ‘ਹਕੀਮ’ (ਯੂਨਾਨੀ ਡਾਕਟਰ) ਨੂੰ ਪੇਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਉਸਦੇ ਕਲੀਨਿਕ ਦੇ ਅੰਦਰ ਗੋਲੀ ਮਾਰ ਦਿੱਤੀ ਸੀ।

Add a Comment

Your email address will not be published. Required fields are marked *