ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

ਚੰਡੀਗੜ੍ਹ –ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ।

Add a Comment

Your email address will not be published. Required fields are marked *