ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
April 4, 2023
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।” ਭਾਜਪਾ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਹੋਰ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਪੰਜਾਬ ‘ਚ ਫੈਲ ਰਹੇ ਅੱਤਵਾਦ ‘ਤੇ ਵੀ ਚਰਚਾ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੱਟੜਪੰਥੀ ਤਾਕਤਾਂ ਨੂੰ ਵਧਣ-ਫੁੱਲਣ ਤੋਂ ਰੋਕ ਰੱਖਿਆ ਸੀ।

